ਹੈਦਰਾਬਾਦ: ਸਰਦੀਆਂ ਦੇ ਮੌਸਮ 'ਚ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਰਹਿੰਦਾ ਹੈ। ਇਸ ਮੌਸਮ 'ਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗਦੇ ਹਨ। ਅਜਿਹੇ 'ਚ ਤੁਹਾਨੂੰ ਆਪਣੇ ਦਿਲ ਦਾ ਖਾਸ ਧਿਆਨ ਰੱਖਣ ਦੀ ਲੋੜ ਹੈ। ਸਰਦੀਆਂ ਦੇ ਮੌਸਮ 'ਚ ਕਈ ਕਾਰਨਾਂ ਕਰਕੇ ਦਿਲ ਦਾ ਦੌਰਾ ਪੈਣ ਲੱਗਦਾ ਹੈ। ਜੇਕਰ ਤੁਸੀਂ ਵੀ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਸ਼ਿਕਾਰ ਹੋ, ਤਾਂ ਤੁਹਾਨੂੰ ਸਵੇਰ ਦੇ ਸਮੇਂ ਕੁਝ ਸਿਹਤਮੰਦ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ।
ਦਿਲ ਨੂੰ ਸਿਹਤਮੰਦ ਰੱਖਣ ਲਈ ਅਪਣਾਓ ਇਹ ਆਦਤਾਂ:
ਸਵੇਰੇ ਉੱਠਦੇ ਹੀ ਪਾਣੀ ਪੀਓ: ਸਰਦੀਆਂ ਦੇ ਮੌਸਮ 'ਚ ਅਕਸਰ ਪਿਆਸ ਘਟ ਲੱਗਦੀ ਹੈ। ਹਾਲਾਂਕਿ, ਪਾਣੀ ਦੀ ਕਮੀ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਜਾਂਦੀ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਣ ਲਈ ਹਾਈਡ੍ਰੇਟ ਹੋਣਾ ਬਹੁਤ ਜ਼ਰੂਰੀ ਹੈ। ਸਵੇਰ ਨੂੰ ਜਦੋ ਤੁਸੀਂ ਉੱਠਦੇ ਹੋ, ਤਾਂ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਲਈ ਸਵੇਰੇ ਉੱਠ ਕੇ ਇੱਕ ਗਲਾਸ ਪਾਣੀ ਪੀਓ। ਇਸ ਨਾਲ ਤੁਹਾਡਾ ਮੈਟਾਬਾਲੀਜ਼ਮ ਤੇਜ਼ ਹੁੰਦਾ ਹੈ, ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।
ਸਿਹਤਮੰਦ ਭੋਜਨ ਖਾਓ: ਦਿਲ ਨੂੰ ਸਿਹਤਮੰਦ ਰੱਖਣ ਲਈ ਵਧੀਆਂ ਭੋਜਨ ਖਾਣਾ ਜ਼ਰੂਰੀ ਹੈ। ਸਰਦੀਆਂ ਦੇ ਮੌਸਮ 'ਚ ਸਰੀਰ 'ਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਿਹਤਮੰਦ ਭੋਜਨ ਚੁਣਨਾ ਬਹੁਤ ਜ਼ਰੂਰੀ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਫਲ ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਫੂਡ ਨੂੰ ਸ਼ਾਮਲ ਕਰ ਸਕਦੇ ਹੋ।
ਕਸਰਤ ਕਰੋ: ਸਰਦੀਆਂ ਦੇ ਮੌਸਮ 'ਚ ਲੋਕ ਆਲਸੀ ਹੋ ਜਾਂਦੇ ਹਨ ਅਤੇ ਸਰੀਰਕ ਗਤੀਵਿਧੀਆਂ ਵੀ ਘਟ ਜਾਂਦੀਆਂ ਹਨ, ਜਿਸ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਰਹਿੰਦਾ ਹੈ। ਖੁਦ ਨੂੰ ਸਿਹਤਮੰਦ ਬਣਾਏ ਰੱਖਣ ਲਈ ਕਸਰਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਸਵੇਰ ਦੇ ਸਮੇਂ ਕਸਰਤ ਕਰੋ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲੇਗੀ।
- Basil Decoction Benefits: ਸਰਦੀਆਂ ਦੇ ਮੌਸਮ 'ਚ ਤੁਲਸੀ ਦਾ ਕਾੜ੍ਹਾ ਬਣਾ ਕੇ ਪੀਣਾ ਸਿਹਤ ਲਈ ਹੋ ਸਕਦੈ ਫਾਇਦੇਮੰਦ, ਇੱਥੇ ਸਿੱਖੋ ਬਣਾਉਣ ਦਾ ਤਰੀਕਾ
- Seasonal Flu: ਸਰਦੀਆਂ ਦੇ ਮੌਸਮ 'ਚ ਹੋਣ ਵਾਲੇ ਫਲੂ ਤੋਂ ਪਾਉਣਾ ਚਾਹੁੰਦੇ ਹੋ ਰਾਹਤ, ਤਾਂ ਅੱਜ ਤੋਂ ਹੀ ਇਨ੍ਹਾਂ 4 ਚੀਜ਼ਾਂ ਨੂੰ ਬਣਾ ਲਓ ਆਪਣੀ ਖੁਰਾਕ ਦਾ ਹਿੱਸਾ
- Drinks For Diabetics: ਸ਼ੂਗਰ ਦੀ ਸਮੱਸਿਆ ਨੂੰ ਕਰਨਾ ਚਾਹੁੰਦੇ ਹੋ ਕੰਟਰੋਲ, ਤਾਂ ਰੋਜ਼ਾਨਾ ਪੀਓ ਇਹ ਸਿਹਤਮੰਦ ਡ੍ਰਿੰਕਸ
ਵਿਟਾਮਿਨ-ਡੀ ਦਾ ਇਸਤੇਮਾਲ: ਸਰਦੀਆਂ ਦੇ ਮੌਸਮ 'ਚ ਧੁੱਪ ਨਾ ਹੋਣ ਕਰਕੇ ਸਰੀਰ 'ਚ ਵਿਟਾਮਿਨ-ਡੀ ਦੀ ਕਮੀ ਹੋ ਜਾਂਦੀ ਹੈ। ਇਸ ਲਈ ਸਰੀਰ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਵਿਟਾਮਿਨ-ਡੀ ਦੀ ਕਮੀ ਨੂੰ ਦੂਰ ਕਰਨ ਲਈ ਆਪਣੀ ਖੁਰਾਕ 'ਚ ਵਿਟਾਮਿਨ-ਡੀ ਨਾਲ ਭਰਪੂਰ ਚੀਜ਼ਾਂ ਸ਼ਾਮਲ ਕਰੋ।
ਤਣਾਅ ਤੋਂ ਬਚਾਅ: ਅੱਜ ਦੇ ਸਮੇਂ 'ਚ ਤਣਾਅ ਇੱਕ ਆਮ ਸਮੱਸਿਆ ਬਣ ਗਈ ਹੈ। ਇਸ ਸਮੱਸਿਆ ਕਾਰਨ ਦਿਲ ਨੂੰ ਖਤਰਾ ਰਹਿੰਦਾ ਹੈ। ਜੇਕਰ ਤੁਸੀਂ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਤਣਾਅ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਕਰੋ। ਇਸ ਲਈ ਸਵੇਰੇ ਉੱਠ ਕੇ ਤੁਸੀਂ ਕਸਰਤ ਕਰ ਸਕਦੇ ਹੋ। ਇਸ ਨਾਲ ਤਣਾਅ ਨੂੰ ਘਟ ਕਰਨ ਅਤੇ ਬਲੱਡ ਪ੍ਰੈਸ਼ਰ ਨੂੰ ਸੁਧਾਰਨ 'ਚ ਮਦਦ ਮਿਲਦੀ ਹੈ।