ਹੈਦਰਾਬਾਦ: ਸਰਦੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਕਈ ਬਿਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਮੌਸਮ 'ਚ ਲੋਕਾਂ ਦੇ ਕੱਪੜੇ ਅਤੇ ਖਾਣ-ਪੀਣ ਦੀਆਂ ਆਦਤਾਂ 'ਚ ਵੀ ਬਦਲਾਅ ਹੋਣ ਲੱਗਦੇ ਹਨ। ਸਰਦੀਆਂ ਦੇ ਮੌਸਮ 'ਚ ਇਮਿਊਨਟੀ ਕੰਮਜ਼ੋਰ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ, ਜਿਸ ਕਰਕੇ ਤੁਸੀਂ ਆਸਾਨੀ ਨਾਲ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਹੋ ਸਕਦੇ ਹੋ। ਇਸ ਕਰਕੇ ਸਰਦੀਆਂ ਦੇ ਮੌਸਮ 'ਚ ਸਿਹਤਮੰਦ ਰਹਿਣ ਲਈ ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰ ਸਕਦੇ ਹੋ।
ਇਮਿਊਨਿਟੀ ਸਿਸਟਮ ਮਜ਼ਬੂਤ ਕਰਨ ਲਈ ਖਾਓ ਇਹ ਭੋਜਨ:
ਦਾਲ ਅਤੇ ਚੌਲ: ਦਾਲ-ਚੌਲ ਖਾਣਾ ਲੋਕਾਂ ਨੂੰ ਬਹਤ ਪਸੰਦ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਦਾਲ ਇਮਿਊਨਟੀ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੀ ਹੈ। ਇਸ ਨਾਲ ਪੇਟ ਵੀ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਲਈ ਆਪਣੀ ਇਮਿਊਨਟੀ ਮਜ਼ਬੂਤ ਕਰਨ ਲਈ ਤੁਸੀਂ ਖੁਰਾਕ 'ਚ ਦਾਲ ਅਤੇ ਚੌਲ ਨੂੰ ਸ਼ਾਮਲ ਕਰ ਸਕਦੇ ਹੋ।
ਖਿਚੜੀ: ਜ਼ਿਆਦਾਤਰ ਲੋਕ ਖਿਚੜੀ ਬਿਮਾਰ ਹੋਣ 'ਤੇ ਖਾਂਦੇ ਹਨ। ਹਾਲਾਂਕਿ, ਇਸਨੂੰ ਖਾਣ ਨਾਲ ਸਿਹਤ ਨੂੰ ਹੋਰ ਵੀ ਕਈ ਸਾਰੇ ਫਾਇਦੇ ਮਿਲਦੇ ਹਨ। ਖਿਚੜੀ ਚੌਲ, ਦਾਲ ਅਤੇ ਕਈ ਮਸਾਲਿਆਂ ਤੋਂ ਤਿਆਰ ਕੀਤੀ ਜਾਂਦੀ ਹੈ। ਇਸ ਨਾਲ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਆਪਣਾ ਬਚਾਅ ਕਰ ਸਕਦੇ ਹੋ। ਇਸ ਲਈ ਆਪਣੀ ਖੁਰਾਕ 'ਚ ਖਿਚੜੀ ਨੂੰ ਜ਼ਰੂਰ ਸ਼ਾਮਲ ਕਰੋ।
ਸੂਪ ਅਤੇ ਸਲਾਦ: ਸਰਦੀਆਂ ਦੇ ਮੌਸਮ 'ਚ ਤੁਸੀਂ ਆਪਣੀ ਖੁਰਾਕ 'ਚ ਸੂਪ ਅਤੇ ਸਲਾਦ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਰੀਰ ਨੂੰ ਕਈ ਪੋਸ਼ਣ ਮਿਲਣਗੇ ਅਤੇ ਤੁਹਾਡੀ ਇਮਿਊਨਟੀ ਵੀ ਮਜ਼ਬੂਤ ਹੋਵੇਗੀ।
ਘਿਓ: ਤੁਸੀਂ ਆਪਣੀ ਖੁਰਾਕ 'ਚ ਘਿਓ ਨੂੰ ਵੀ ਸ਼ਾਮਲ ਕਰ ਸਕਦੇ ਹੋ। ਘਿਓ ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸਦੇ ਨਾਲ ਹੀ ਤੁਸੀਂ ਆਪਣੀ ਖੁਰਾਕ 'ਚ ਇਡਲੀ ਅਤੇ ਡੋਸਾ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਨਾਲ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕੋਗੇ।
- Boiled Eggs Benefits: ਭਾਰ ਘਟਾਉਣ ਤੋਂ ਲੈ ਕੇ ਚਿਹਰੇ ਨੂੰ ਸੁੰਦਰ ਬਣਾਉਣ ਤੱਕ, ਇੱਥੇ ਜਾਣੋ ਉਬਲੇ ਹੋਏ ਅੰਡੇ ਦੇ ਇਹ 9 ਅਣਗਿਣਤ ਫਾਇਦੇ
- Lemon Tea Benefits: ਜ਼ੁਕਾਮ ਤੋਂ ਲੈ ਕੇ ਦਿਲ ਨੂੰ ਸਿਹਤਮੰਦ ਰੱਖਣ ਤੱਕ, ਇੱਥੇ ਜਾਣੋ ਨਿੰਬੂ ਵਾਲੀ ਚਾਹ ਪੀਣ ਦੇ ਫਾਇਦੇ
- Parenting Tips: ਮਾਪੇ ਹੋ ਜਾਣ ਸਾਵਧਾਨ! ਵਾਰ-ਵਾਰ ਰੋ ਰਿਹਾ ਹੈ ਬੱਚਾ, ਤਾਂ ਇਸ ਪਿੱਛੇ ਇਹ 4 ਕਾਰਨ ਹੋ ਸਕਦੈ ਨੇ ਜ਼ਿੰਮੇਵਾਰ
ਰੋਟੀ ਅਤੇ ਸਬਜ਼ੀ: ਰੋਟੀ ਅਤੇ ਸਬਜ਼ੀ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਰੋਟੀ-ਸਬਜ਼ੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਜੇਕਰ ਸਰਦੀਆਂ ਦੇ ਮੌਸਮ 'ਚ ਤੁਸੀਂ ਆਪਣੀ ਇਮਿਊਨਟੀ ਵਧਾਉਣਾ ਚਾਹੁੰਦੇ ਹੋ, ਤਾਂ ਰੋਟੀ-ਸਬਜ਼ੀ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।