ਹੈਦਰਾਬਾਦ: ਨਿੰਬੂ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜ਼ੂਦ ਗੁਣ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਕਿਹਾ ਜਾਂਦਾ ਹੈ ਕਿ ਰੋਜ਼ਾਨਾ ਸਵੇਰੇ ਗਰਮ ਪਾਣੀ 'ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਸਰੀਰ 'ਚ ਪਾਣੀ ਦੀ ਕਮੀ ਵੀ ਦੂਰ ਹੁੰਦੀ ਹੈ। ਨਿੰਬੂ 'ਚ ਵਿਟਾਮਿਨ-ਸੀ, ਵਿਟਾਮਿਨ-ਬੀ6, ਵਿਟਾਮਿਨ-ਏ ਅਤੇ ਵਿਟਾਮਿਨ-ਈ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਿ ਸਿਹਤ ਲਈ ਜ਼ਰੂਰੀ ਹੁੰਦੇ ਹਨ, ਪਰ ਜ਼ਰੂਰਤ ਤੋਂ ਜ਼ਿਆਦਾ ਨਿੰਬੂ ਪਾਣੀ ਪੀਣਾ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਕਾਰਨ ਬਣ ਸਕਦਾ ਹੈ।
ਨਿੰਬੂ ਪਾਣੀ ਪੀਣ ਦੇ ਨੁਕਸਾਨ:
ਸਰੀਰ 'ਚ ਹੋ ਸਕਦੀ ਪਾਣੀ ਦੀ ਕਮੀ: ਨਿੰਬੂ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ, ਪਰ ਜੇਕਰ ਤੁਸੀਂ ਰੋਜ਼ਾਨਾ ਮਾਤਰਾ 'ਚ ਜ਼ਿਆਦਾ ਨਿੰਬੂ ਪਾਣੀ ਪੀਂਦੇ ਹੋ, ਤਾਂ ਇਸਦਾ ਸਰੀਰ 'ਤੇ ਗਲਤ ਅਸਰ ਪੈ ਸਕਦਾ ਹੈ। ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਵਿਅਕਤੀ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆਂ ਹੋ ਜਾਂਦੀ ਹੈ ਅਤੇ ਸਰੀਰ 'ਚ ਪਾਣੀ ਦੀ ਕਮੀ ਵੀ ਹੋ ਸਕਦੀ ਹੈ।
ਪਾਚਨ ਦੀ ਸਮੱਸਿਆਂ: ਕਿਹਾ ਜਾਂਦਾ ਹੈ ਕਿ ਨਿੰਬੂ ਪਾਣੀ ਪੀਣ ਨਾਲ ਭੋਜਨ ਜਲਦੀ ਪਚ ਜਾਂਦਾ ਹੈ, ਪਰ ਕੁਝ ਲੋਕਾਂ ਨੂੰ ਇਹ ਡ੍ਰਿੰਕ ਸਹੀ ਨਹੀਂ ਰਹਿੰਦੀ। ਦਰਅਸਲ, ਜ਼ਰੂਰਤ ਤੋਂ ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਉਲਟੀ ਅਤੇ ਸੋਜ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦਿਲ 'ਚ ਜਲਨ: ਜੇਕਰ ਤੁਸੀਂ ਜ਼ਰੂਰਤ ਤੋਂ ਜ਼ਿਆਦਾ ਨਿੰਬੂ ਪਾਣੀ ਪੀਂਦੇ ਹੋ, ਤਾਂ ਇਸ ਨਾਲ ਦਿਲ 'ਚ ਜਲਨ ਵਰਗੀ ਸਮੱਸਿਆਂ ਹੋ ਸਕਦੀ ਹੈ। ਇਸ ਲਈ ਨਿੰਬੂ ਪਾਣੀ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਕਿ ਨਿੰਬੂ ਸਿਹਤ ਲਈ ਖਤਰਨਾਕ ਹੋ ਸਕਦਾ ਹੈ।
ਚਮੜੀ 'ਤੇ ਜਲਨ: ਕਈ ਲੋਕ ਚਮੜੀ 'ਤੇ ਨਿਖਾਰ ਪਾਉਣ ਲਈ ਨਿੰਬੂ ਦਾ ਇਸਤੇਮਾਲ ਕਰਦੇ ਹਨ, ਪਰ ਨਿੰਬੂ ਨੂੰ ਚਮੜੀ 'ਤੇ ਲਗਾਉਣ ਨਾਲ ਜਲਨ ਦੀ ਸਮੱਸਿਆਂ ਹੋ ਸਕਦੀ ਹੈ। ਇਸ ਲਈ ਇਸਨੂੰ ਚਮੜੀ 'ਤੇ ਲਗਾਉਣ ਤੋਂ ਪਹਿਲਾ ਨਿੰਬੂ ਦੇ ਰਸ 'ਚ ਪਾਣੀ ਮਿਲਾਓ ਅਤੇ ਫਿਰ ਇਸਨੂੰ ਚਮੜੀ 'ਤੇ ਲਗਾਓ। ਇਸ ਤੋਂ ਬਾਅਦ ਧੁੱਪ 'ਚ ਜਾਣ ਤੋਂ ਬਚੋ।