ਹੈਦਰਾਬਾਦ: ਕਿਡਨੀ ਸਾਡੇ ਸਰੀਰ ਦਾ ਮਹੱਤਵਪੂਰਨ ਹਿੱਸਾ ਹੈ। ਇਹ ਖੂਨ ਨੂੰ ਸਾਫ਼ ਕਰਦੀ ਹੈ। ਜੇਕਰ ਕਿਡਨੀ ਖਰਾਬ ਹੋ ਜਾਵੇ, ਤਾਂ ਸਰੀਰ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਆਪਣੇ ਖੁਰਾਕ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਆਪਣੀ ਖੁਰਾਕ 'ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰੋ, ਜਿਸ ਨਾਲ ਕਿਡਨੀ ਦੀ ਸਮੱਸਿਆਂ ਤੋਂ ਛੁਟਕਾਰਾ ਮਿਲ ਸਕੇ।
ਕਿਡਨੀ ਦੀ ਸਮੱਸਿਆਂ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ:
ਬਲੂਬੇਰੀ: ਬਲੂਬੇਰੀ ਖਾਣ ਦੇ ਕਈ ਫਾਇਦੇ ਹੁੰਦੇ ਹਨ। ਇਹ ਐਂਟੀਆਕਸੀਡੈਂਟਸ ਅਤੇ ਐਂਥੋਸਾਇਨਿਨ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਬਿਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ। ਇਸ ਵਿੱਚ ਸੋਡੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵੀ ਘਟ ਮਾਤਰਾ 'ਚ ਹੁੰਦਾ ਹੈ। ਇਸ ਲਈ ਬਲੂਬੇਰੀ ਕਿਡਨੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ ਮੰਨੀ ਜਾਂਦੀ ਹੈ।
ਲਾਲ ਅੰਗੂਰ: ਲਾਲ ਅੰਗੂਰ Flavonoids ਨਾਲ ਭਰਪੂਰ ਹੁੰਦੇ ਹਨ। ਇਹ ਸੋਜ ਨੂੰ ਘਟ ਕਰਨ 'ਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸਦੇ ਨਾਲ ਹੀ ਤੁਸੀਂ ਲਾਲ ਅੰਗੂਰ ਖਾਣ ਨਾਲ ਕਿਡਨੀ ਦੀ ਸਮੱਸਿਆਂ ਤੋਂ ਵੀ ਬਚ ਸਕਦੇ ਹੋ।
ਜੈਤੁਨ ਦਾ ਤੇਲ: ਭੋਜਨ ਬਣਾਉਣ ਲਈ ਜੈਤੁਨ ਦੇ ਤੇਲ ਦੀ ਵਰਤੋ ਕੀਤੀ ਜਾ ਸਕਦੀ ਹੈ। ਇਸ ਵਿੱਚ Monounsaturated ਫੈਟ ਹੁੰਦੀ ਹੈ। ਜੈਤੁਨ ਦਾ ਤੇਲ ਹੋਰ ਤੇਲਾਂ ਦੇ ਮੁਕਾਬਲੇ ਕਾਫ਼ੀ ਸਿਹਤਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਕੋਈ ਪ੍ਰੋਟੀਨ ਅਤੇ ਫਾਸਫੋਰਸ ਨਹੀਂ ਹੁੰਦਾ। ਭੋਜਨ ਪਕਾਉਣ ਲਈ ਜੇਤੁਨ ਦਾ ਤੇਲ ਸਿਹਤਮੰਦ ਹੋ ਸਕਦਾ ਹੈ ਅਤੇ ਇਸ ਨਾਲ ਕਿਡਨੀ ਵੀ ਸਿਹਤਮੰਦ ਰਹਿੰਦੀ ਹੈ।
ਪੱਤਾਗੋਭੀ: ਪੱਤਾਗੋਭੀ 'ਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਹ ਸਬਜ਼ੀ ਕਿਡਨੀ ਅਤੇ ਜਿਗਰ ਦੀਆਂ ਬਿਮਾਰੀਆਂ ਤੋਂ ਬਚਾਉਦੀ ਹੈ। ਜਿਨ੍ਹਾਂ ਲੋਕਾਂ ਨੂੰ ਮੋਟਾਪਾ ਹੈ, ਉਹ ਵੀ ਆਪਣੀ ਖੁਰਾਕ 'ਚ ਪੱਤਾਗੋਭੀ ਨੂੰ ਸ਼ਾਮਲ ਕਰ ਸਕਦੇ ਹਨ। ਇਸ ਨਾਲ ਮੋਟਾਪੇ ਦੀ ਸਮੱਸਿਆਂ ਤੋਂ ਵੀ ਛੁਟਕਾਰਾ ਮਿਲੇਗਾ।
ਅਨਾਰ: ਅਨਾਰ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੇਕਰ ਤੁਸੀ ਰੋਜ਼ਾਨਾ ਅਨਾਰ ਖਾਂਦੇ ਹੋ, ਤਾਂ ਤੁਹਾਡੀ ਕਿਡਨੀ ਸਿਹਤਮੰਦ ਰਹਿੰਦੀ ਹੈ। ਇਸ ਲਈ ਆਪਣੀ ਖੁਰਾਕ 'ਚ ਅਨਾਰ ਵੀ ਜ਼ਰੂਰ ਸ਼ਾਮਲ ਕਰੋ।
ਖੱਟੋ ਫਲ: ਕਿਡਨੀ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਪਣੀ ਖੁਰਾਕ 'ਚ ਖੱਟੇ ਫਲ ਸ਼ਾਮਲ ਕਰ ਸਕਦੇ ਹੋ। ਇਨ੍ਹਾਂ ਖੱਟੋ ਫਲਾਂ 'ਚ ਨਿੰਬੂ, ਸੰਤਰਾ ਆਦਿ ਸ਼ਾਮਲ ਹਨ।