ਹੈਦਰਾਬਾਦ: ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸਨੂੰ ਪੀਣ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਹੈਲਥ ਐਕਸਪਰਟ ਅਨੁਸਾਰ, ਦੁੱਧ ਬੱਚਿਆਂ ਲਈ ਹੀ ਨਹੀਂ ਸਗੋਂ ਔਰਤਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਲਈ ਦੁੱਧ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਦੁੱਧ ਦੇ ਫਾਇਦੇ:
ਹੱਡੀਆਂ ਦੀ ਸਿਹਤ ਲਈ ਦੁੱਧ ਫਾਇਦੇਮੰਦ: ਦੁੱਧ 'ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਪਾਇਆ ਜਾਂਦਾ ਹੈ। ਇਨ੍ਹਾਂ ਪੌਸ਼ਟਿਕ ਤੱਤਾਂ ਦੀ ਮਦਦ ਨਾਲ ਹੱਡੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸ ਲਈ ਆਪਣੀਆਂ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਦੁੱਧ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।
ਭਾਰ ਘਟਾਉਣ 'ਚ ਦੁੱਧ ਫਾਇਦੇਮੰਦ: ਦੁੱਧ ਪੀਣ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਦੁੱਧ 'ਚ ਕਾਰਬੋਹਾਈਡ੍ਰੇਟ, ਪ੍ਰੋਟੀਨ ਵਰਗੇ ਤੱਤ ਪਾਏ ਜਾਂਦੇ ਹਨ, ਜਿਸ ਨਾਲ ਭਾਰ ਘਟ ਕਰਨ 'ਚ ਮਦਦ ਮਿਲ ਸਕਦੀ ਹੈ। ਕਾਰਬੋਹਾਈਡ੍ਰੇਟ ਨਾਲ ਸਰੀਰ ਨੂੰ ਐਨਰਜ਼ੀ ਮਿਲਦੀ ਹੈ ਅਤੇ ਸਰੀਰ ਐਕਟਿਵ ਰਹਿੰਦਾ ਹੈ। ਇਸਦੇ ਨਾਲ ਹੀ ਦੁੱਧ ਪੀਣ ਨਾਲ ਭੁੱਖ ਵੀ ਘਟ ਲੱਗਦੀ ਹੈ ਅਤੇ ਪੇਟ ਭਰਿਆ ਰਹਿੰਦਾ ਹੈ। ਜਿਸ ਨਾਲ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ ਅਤੇ ਭਾਰ ਘਟ ਕਰਨ 'ਚ ਵੀ ਮਦਦ ਮਿਲਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਦੁੱਧ ਫਾਇਦੇਮੰਦ: ਦੁੱਧ ਪੀਣ ਨਾਲ ਟਾਈਪ-2 ਸ਼ੂਗਰ ਦੇ ਖਤਰੇ ਨੂੰ ਘਟ ਕੀਤਾ ਜਾ ਸਕਦਾ ਹੈ। ਇੱਕ ਅਧਿਐਨ 'ਚ ਪਾਇਆ ਗਿਆ ਹੈ ਕਿ ਦੁੱਧ ਨਾਲ ਸ਼ੂਗਰ ਦੇ ਖਤਰੇ ਨੂੰ ਘਟ ਕੀਤਾ ਜਾ ਸਕਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ ਦੁੱਧ ਨੂੰ ਜ਼ਰੂਰ ਆਪਣੀ ਖੁਰਾਕ ਦਾ ਹਿੱਸਾ ਬਣਾਉਣ।
ਦਿਲ ਨੂੰ ਸਿਹਤਮੰਦ ਰੱਖਣ 'ਚ ਦੁੱਧ ਫਾਇਦੇਮੰਦ: ਦੁੱਧ 'ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਸਟ੍ਰੋਕ, ਦਿਲ ਨਾਲ ਜੁੜੀਆਂ ਬਿਮਾਰੀਆਂ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਖਤਰੇ ਨੂੰ ਘਟ ਕਰਨ 'ਚ ਮਦਦ ਕਰਦਾ ਹੈ। ਇਸ ਲਈ ਦੁੱਧ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ। ਇਸ ਨੂੰ ਪੀਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।