ਹੈਦਰਾਬਾਦ: ਦੁੱਧ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕਿਸੇ ਨੂੰ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਦੁੱਧ 'ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਵਿਟਾਮਿਨ-ਏ, ਵਿਟਾਮਿਨ-ਡੀ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਕਈ ਲੋਕ ਸਵੇਰ ਦੇ ਸਮੇਂ ਦੁੱਧ ਪੀਣਾ ਪਸੰਦ ਕਰਦੇ ਹਨ ਤਾਂ ਕੁਝ ਲੋਕ ਰਾਤ ਨੂੰ ਪੀਣਾ ਪਸੰਦ ਕਰਦੇ ਹਨ। ਪਰ ਜ਼ਰੂਰਤ ਤੋਂ ਜ਼ਿਆਦਾ ਦੁੱਧ ਪੀਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।
ਦੁੱਧ ਪੀਣ ਦੇ ਨੁਕਸਾਨ:
ਦੁੱਧ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦਾ ਖਤਰਾ: ਕਈ ਲੋਕਾਂ ਨੂੰ ਦੁੱਧ ਤੋਂ ਐਲਰਜ਼ੀ ਹੁੰਦੀ ਹੈ। ਇਸ ਲਈ ਅਜਿਹੇ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜ਼ਿਆਦਾ ਦੁੱਧ ਪੀਣ ਕਾਰਨ ਸੋਜ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਦੁੱਧ ਨਾਲ ਭਾਰ ਵਧ ਸਕਦਾ: ਦੁੱਧ ਪ੍ਰੋਟੀਨ ਦਾ ਚੰਗਾ ਸਰੋਤ ਹੁੰਦਾ ਹੈ। ਇਸ ਲਈ ਜ਼ਿਆਦਾ ਦੁੱਧ ਪੀਂਣ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਸੀਮਿਤ ਮਾਤਰਾ 'ਚ ਦੁੱਧ ਪੀਓ। ਜ਼ਿਆਦਾ ਦੁੱਧ ਪੀਣ ਨਾਲ ਤੁਹਾਡਾ ਭਾਰ ਵਧ ਸਕਦਾ ਹੈ। ਇਸਦੇ ਨਾਲ ਹੀ ਜੇਕਰ ਤੁਸੀਂ ਫੈਟੀ ਲਿਵਰ ਦੇ ਮਰੀਜ਼ ਹੋ, ਤਾਂ ਵੀ ਦੁੱਧ ਤੋਂ ਪਰਹੇਜ਼ ਕਰੋ। ਦੁੱਧ 'ਚ ਮੌਜ਼ੂਦ ਫੈਟ ਦੇ ਕਾਰਨ ਜਿਗਰ 'ਚ ਸੋਜ ਦੀ ਸਮੱਸਿਆਂ ਵਧ ਸਕਦੀ ਹੈ।
ਦੁੱਧ ਨਾਲ ਫਿਣਸੀਆਂ ਦੀਆਂ ਸਮੱਸਿਆਵਾਂ ਦਾ ਖਤਰਾ: ਜ਼ਿਆਦਾ ਦੁੱਧ ਪੀਣ ਨਾਲ ਫਿਣਸੀਆਂ ਵੀ ਹੋ ਸਕਦੀਆਂ ਹਨ। ਇਸ ਲਈ ਜਿਨ੍ਹਾਂ ਲੋਕਾਂ ਦੀ ਚਮੜੀ ਸੰਵੇਦਨਸ਼ੀਲ ਹੈ, ਉਨ੍ਹਾਂ ਲੋਕਾਂ ਨੂੰ ਫਿਣਸੀਆਂ ਦੀਆਂ ਸਮੱਸਿਆਵਾਂ ਦਾ ਖਤਰਾ ਰਹਿੰਦਾ ਹੈ। ਇਸ ਲਈ ਸੀਮਿਤ ਮਾਤਰਾ 'ਚ ਦੁੱਧ ਪੀਓ।