ਹੈਦਰਾਬਾਦ: ਸੰਤਰੇ ਦਾ ਜੂਸ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਇਹ ਜੂਸ ਪੀਣ 'ਚ ਸਵਾਦ ਹੀ ਨਹੀਂ, ਸਗੋ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਜੂਸ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਨ੍ਹਾਂ ਪੌਸ਼ਟਿਕ ਤੱਤਾਂ 'ਚ ਵਿਟਾਮਿਨ-ਏ, ਬੀ, ਸੀ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟੋਸ਼ੀਅਮ ਅਤੇ ਐਂਟੀਆਕਸੀਡੈਂਟ ਸ਼ਾਮਲ ਹਨ। ਇਸ ਨੂੰ ਪੀਣ ਨਾਲ ਕਈ ਬਿਮਾਰੀਆਂ ਤੋਂ ਰਾਹਤ ਪਾਈ ਜਾ ਸਕਦੀ ਹੈ। ਸਰਦੀਆਂ ਦੇ ਮੌਸਮ 'ਚ ਇਸ ਜੂਸ ਨੂੰ ਪੀਣ ਨਾਲ ਕਈ ਲਾਭ ਮਿਲ ਸਕਦੇ ਹਨ। ਇਸ ਲਈ ਆਪਣੀ ਖੁਰਾਕ 'ਚ ਸੰਤਰੇ ਦੇ ਜੂਸ ਨੂੰ ਜ਼ਰੂਰ ਸ਼ਾਮਲ ਕਰੋ।
ਸੰਤਰੇ ਦਾ ਜੂਸ ਪੀਣ ਦੇ ਲਾਭ:
ਇਮਿਊਨਟੀ ਮਜ਼ਬੂਤ: ਸਰਦੀਆਂ ਦੇ ਮੌਸਮ 'ਚ ਇਮਿਊਨਟੀ ਕੰਮਜ਼ੋਰ ਹੋ ਜਾਂਦੀ ਹੈ, ਜਿਸ ਕਰਕੇ ਕਈ ਬਿਮਾਰੀਆਂ ਦਾ ਤੁਸੀਂ ਸ਼ਿਕਾਰ ਹੋ ਸਕਦੇ ਹੋ। ਅਜਿਹੇ 'ਚ ਇੱਕ ਗਲਾਸ ਸੰਤਰੇ ਦਾ ਜੂਸ ਪੀਓ। ਇਸ ਨਾਲ ਇਮਿਊਨਟੀ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਸੰਤਰੇ ਦਾ ਜੂਸ ਪੀਣ ਨਾਲ ਸਰਦੀ-ਜ਼ੁਕਾਮ, ਖੰਘ-ਬੁਖਾਰ ਵਰਗੀਆਂ ਸਮੱਸਿਆਵਾਂ ਨੂੰ ਘਟ ਕੀਤਾ ਜਾ ਸਕਦਾ ਹੈ।
ਦਿਲ ਲਈ ਫਾਇਦੇਮੰਦ: ਸਰਦੀਆਂ ਦੇ ਮੌਸਮ 'ਚ ਕੋਲੇਸਟ੍ਰੋਲ ਵਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਸੰਤਰੇ ਦਾ ਜੂਸ ਪੀਣ ਨਾਲ ਕੋਲੇਸਟ੍ਰੋਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜ਼ੂਦ ਫਾਈਬਰ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਕੇ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਦੇ ਹਨ।
ਸਰੀਰ 'ਚ ਪਾਣੀ ਦੀ ਕਮੀ ਪੂਰੀ: ਸਰਦੀਆਂ ਦੇ ਮੌਸਮ 'ਚ ਪਿਆਸ ਘਟ ਲੱਗਣ ਕਰਕੇ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਕਰਕੇ ਥਕਾਵਟ, ਸਿਰਦਰਦ ਅਤੇ ਚੱਕਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਸੰਤਰੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਤੁਸੀਂ ਹਾਈਡ੍ਰੇਟ ਰਹੋਗੇ ਅਤੇ ਸਰੀਰ ਨੂੰ ਐਨਰਜ਼ੀ ਮਿਲੇਗੀ।
ਚਮੜੀ ਲਈ ਫਾਇਦੇਮੰਦ: ਸੰਤਰੇ ਦਾ ਜੂਸ ਚਮੜੀ ਲਈ ਵੀ ਫਾਇਦੇਮੰਦ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਖਤਰਾ ਰਹਿੰਦਾ ਹੈ। ਇਸ ਲਈ ਤੁਸੀਂ ਸੰਤਰੇ ਦਾ ਜੂਸ ਪੀ ਸਕਦੇ ਹੋ। ਇਸ ਨਾਲ ਫਿਣਸੀਆਂ, ਦਾਗ-ਧੱਬੇ ਅਤੇ ਝੁਰੜੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਅੱਖਾਂ ਲਈ ਫਾਇਦੇਮੰਦ: ਸਰਦੀਆਂ ਦੇ ਮੌਸਮ 'ਚ ਸੰਤਰੇ ਦਾ ਜੂਸ ਪੀਣ ਨਾਲ ਅੱਖਾਂ ਨੂੰ ਲਾਭ ਮਿਲ ਸਕਦਾ ਹੈ। ਸੰਤਰੇ ਦੇ ਜੂਸ 'ਚ ਪਾਇਆ ਜਾਣ ਵਾਲਾ ਵਿਟਾਮਿਨ-ਏ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਇਸ ਜੂਸ ਨੂੰ ਪੀਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਅਤੇ ਹੋਰ ਕਈ ਸਮੱਸਿਆਵਾਂ ਦਾ ਖਤਰਾ ਘਟ ਹੁੰਦਾ ਹੈ।
ਸਰਦੀਆਂ ਦੇ ਮੌਸਮ 'ਚ ਸੰਤਰੇ ਦਾ ਜੂਸ ਪੀਣ ਦਾ ਸਮੇਂ: ਸਰਦੀਆਂ ਦੇ ਮੌਸਮ 'ਚ ਸੰਤਰੇ ਦਾ ਜੂਸ ਸਵੇਰੇ ਜਾਂ ਦੁਪਹਿਰ ਦੇ ਸਮੇਂ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਗੱਲ ਦਾ ਧਿਆਨ ਰੱਖੋ ਕਿ ਖਾਲੀ ਪੇਟ ਅਤੇ ਰਾਤ ਦੇ ਸਮੇਂ ਸੰਤਰੇ ਦੇ ਜੂਸ ਨੂੰ ਨਾ ਪੀਓ। ਇਸ ਨਾਲ ਐਸਿਡਿਟੀ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।