ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਗੈਸ ਅਤੇ ਕਬਜ਼ ਦੀ ਸਮੱਸਿਆਂ ਤੋਂ ਪਰੇਸ਼ਾਨ ਰਹਿੰਦੇ ਹਨ। ਗੈਸ ਦਾ ਦਰਦ ਬਹੁਤ ਖਤਰਨਾਕ ਹੁੰਦਾ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ 'ਚ ਗਲਤ ਖਾਣ-ਪੀਣ ਕਰਕੇ ਭੋਜਨ ਨਾ ਪਚਣਾ, ਐਸਿਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਲੋਕ ਦਵਾਈਆਂ ਦਾ ਇਸਤੇਮਾਲ ਕਰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਗੈਸ ਅਤੇ ਕਬਜ਼ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਰਸੋਈ 'ਚ ਵਰਤੇ ਜਾਂਦੇ ਕੁਝ ਮਸਾਲੇ ਵੀ ਮਦਦਗਾਰ ਹੋ ਸਕਦੇ ਹਨ।
ਗੈਸ ਅਤੇ ਕਬਜ਼ ਤੋਂ ਰਾਹਤ ਪਾਉਣ ਲਈ ਇਹ ਮਸਾਲੇ ਫਾਇਦੇਮੰਦ:
ਹੀਂਗ: ਆਯੂਰਵੇਦ 'ਚ ਹੀਂਗ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸਦਾ ਇਸਤੇਮਾਲ ਕਈ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਕੀਤਾ ਜਾਂਦਾ ਹੈ। ਗੈਸ ਦੀ ਸਮੱਸਿਆਂ ਤੋਂ ਛੁਟਕਾਰਾ ਪਾਉਣ ਲਈ ਵੀ ਤੁਸੀਂ ਹੀਂਗ ਦਾ ਇਸਤੇਮਾਲ ਕਰ ਸਕਦੇ ਹੋ। ਜੇਕਰ ਭੋਜਨ ਖਾਣ ਤੋਂ ਬਾਅਦ ਤੁਹਾਨੂੰ ਅਕਸਰ ਗੈਸ ਦੀ ਸਮੱਸਿਆਂ ਹੋ ਜਾਂਦੀ ਹੈ, ਤਾਂ ਤੁਸੀਂ ਦਾਲ-ਸਬਜ਼ੀ 'ਚ ਹੀਂਗ ਦਾ ਇਸੇਤਾਮਲ ਕਰ ਸਕਦੇ ਹੋ। ਇਸ ਨਾਲ ਗੈਸ ਦੀ ਸਮੱਸਿਆਂ ਤੋਂ ਰਾਹਤ ਮਿਲੇਗੀ। ਜੇਕਰ ਤੁਹਾਡੇ ਪੇਟ 'ਚ ਦਰਦ ਹੋ ਰਿਹਾ ਹੈ, ਤਾਂ ਗਰਮ ਪਾਣੀ 'ਚ ਹੀਂਗ ਮਿਲਾ ਕੇ ਪੀਓ।
ਅਜਵਾਈਨ: ਅਜਵਾਈਨ ਦੇ ਇਸਤੇਮਾਲ ਨਾਲ ਤੁਸੀਂ ਪੇਟ ਦਰਦ, ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ। ਜੇਕਰ ਤੁਹਾਡੇ ਪੇਟ 'ਚ ਦਰਦ ਹੋ ਰਿਹਾ ਹੈ, ਤਾਂ ਅਜਵਾਈਨ ਨੂੰ ਮੂੰਹ 'ਚ ਪਾ ਕੇ ਨਾਲ ਗਰਮ ਪਾਣੀ ਪੀ ਲਓ। ਇਸ ਨਾਲ ਤੁਹਾਨੂੰ ਆਰਾਮ ਮਿਲੇਗਾ। ਇਸਦੇ ਨਾਲ ਹੀ ਭਾਰ ਘਟ ਕਰਨ 'ਚ ਵੀ ਮਦਦ ਮਿਲਦੀ ਹੈ।
ਕਾਲੀ ਮਿਰਚ: ਕਬਜ਼ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਤੁਸੀਂ ਕਾਲੀ ਮਿਰਚ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ ਗਰਮ ਦੁੱਧ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀ ਲਓ। ਇਸ ਨਾਲ ਕਬਜ਼ ਦੀ ਸਮੱਸਿਆਂ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ, ਤੁਸੀਂ ਸਲਾਦ, ਦਹੀ ਅਤੇ ਲੱਸੀ ਦੇ ਉੱਪਰ ਵੀ ਕਾਲੀ ਮਿਰਚ ਪਾ ਕੇ ਖਾ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਨੂੰ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।