ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਚਮਕਦਾਰ ਚਮੜੀ ਪਾਉਣ ਲਈ ਕਈ ਕੋਸ਼ਿਸ਼ਾਂ ਕਰਦੇ ਹਨ। ਕਈ ਲੋਕ Skin ਪ੍ਰੋਡਕਟਸ ਦਾ ਇਸਤੇਮਾਲ ਕਰਦੇ, ਜਦਕਿ ਇਨ੍ਹਾਂ ਪ੍ਰੋਡਕਟਸ ਕਰਕੇ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵਧਣ ਦਾ ਖਤਰਾ ਰਹਿੰਦਾ ਹੈ। ਜੇਕਰ ਤੁਸੀਂ Glowing Skin ਪਾਉਣਾ ਚਾਹੁੰਦੇ ਹੋ, ਤਾਂ ਤੁਸੀਂ ਆਪਣੀ ਡਾਈਟ 'ਚ ਕੁਝ ਡ੍ਰਿੰਕਸ ਨੂੰ ਸ਼ਾਮਲ ਕਰ ਸਕਦੇ ਹੋ।
Glowing Skin ਪਾਉਣ ਲਈ ਇਨ੍ਹਾਂ ਡ੍ਰਿੰਕਸ ਨਾਲ ਕਰੋ ਆਪਣੀ ਸਵੇਰ ਦੀ ਸ਼ੁਰੂਆਤ:
ਨਿੰਬੂ ਪਾਣੀ: ਚਮਕਦਾਰ ਚਮੜੀ ਪਾਉਣ ਲਈ ਤੁਸੀਂ ਨਿੰਬੂ ਪਾਣੀ ਨਾਲ ਆਪਣੀ ਸਵੇਰ ਦੀ ਸ਼ੁਰੂਆਤ ਕਰ ਸਕਦੇ ਹੋ। ਨਿੰਬੂ ਵਿਟਾਮਿਨ-ਸੀ ਦਾ ਚੰਗਾ ਸਰੋਤ ਹੁੰਦਾ ਹੈ। ਇਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥਾ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਨਿੰਬੂ ਪਾਣੀ ਪੀਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ ਅਤੇ ਚਮੜੀ ਚਮਕਦਾਰ ਰਹਿੰਦੀ ਹੈ। ਇਸ ਲਈ ਸਵੇਰੇ ਇੱਕ ਗਲਾਸ ਗਰਮ ਪਾਣੀ 'ਚ ਥੋੜਾ ਨਿੰਬੂ ਦਾ ਰਸ ਮਿਲਾਓ ਅਤੇ ਇਸਨੂੰ ਪੀ ਲਓ। ਤੁਸੀਂ ਇਸ ਵਿੱਚ ਸ਼ਹਿਦ ਵੀ ਮਿਲਾ ਸਕਦੇ ਹੋ।
ਗ੍ਰੀਨ-ਟੀ: ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ। ਪਰ ਚਮਕਦਾਰ ਚਮੜੀ ਪਾਉਣ ਲਈ ਤੁਸੀਂ ਗ੍ਰੀਨ-ਟੀ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਚਮੜੀ ਨੂੰ ਕਾਫ਼ੀ ਫਾਇਦੇ ਮਿਲਣਗੇ। ਗ੍ਰੀਨ-ਟੀ ਐਂਟੀਆਕਸੀਡੈਂਟ ਗੁਣਾ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਵਿਟਾਮਿਨ-ਈ ਹੁੰਦਾ ਹੈ। ਜਿਸ ਨਾਲ ਚਮੜੀ ਨੂੰ ਕਈ ਫਾਇਦੇ ਮਿਲਦੇ ਹਨ।
ਹਲਦੀ ਵਾਲਾ ਦੁੱਧ: ਹਲਦੀ ਵਾਲੇ ਦੁੱਧ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਦੁੱਧ ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਚਮੜੀ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਲਈ ਤੁਸੀਂ ਸਵੇਰੇ ਇੱਕ ਗਲਾਸ ਹਲਦੀ ਵਾਲਾ ਦੁੱਧ ਪੀ ਸਕਦੇ ਹੋ।
ਨਾਰੀਅਲ ਪਾਣੀ: ਖੁਸ਼ਕ ਚਮੜੀ ਵਾਲੇ ਲੋਕਾਂ ਲਈ ਨਾਰੀਅਲ ਪਾਣੀ ਫਾਇਦੇਮੰਦ ਹੋ ਸਕਦਾ ਹੈ। ਨਾਰੀਅਲ ਪਾਣੀ 'ਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਸੋਡੀਅਮ ਪਾਇਆ ਜਾਂਦਾ ਹੈ। ਇਸ ਨਾਲ ਚਮੜੀ ਚਮਕਦਾਰ ਹੁੰਦੀ ਹੈ ਅਤੇ ਚਮੜੀ ਦੀ ਖੁਸ਼ਕੀ ਦੂਰ ਹੋ ਜਾਂਦੀ ਹੈ। ਇਸਦੇ ਨਾਲ ਹੀ ਨਾਰੀਅਲ ਪਾਣੀ ਪੀਣ ਨਾਲ ਚਿਹਰੇ ਦੇ ਦਾਗ-ਧੱਬਿਆਂ ਤੋਂ ਵੀ ਛੁਟਕਾਰਾ ਮਿਲੇਗਾ।
- Garlic Tea Benefits: ਇੰਨਫੈਕਸ਼ਨ ਤੋਂ ਛੁਟਕਾਰਾ ਪਾਉਣ ਤੋਂ ਲੈ ਕੇ ਸੁੰਦਰ ਚਮੜੀ ਪਾਉਣ ਤੱਕ, ਇੱਥੇ ਜਾਣੋ ਲਸਣ ਦੀ ਚਾਹ ਦੇ ਫਾਇਦੇ
- World Physiotherapy Day- ਪੰਜਾਬ 'ਚ ਫਿਜ਼ੀਓਥੈਰਿਪੀ ਦਾ ਵੱਧਦਾ ਰੁਝਾਨ, 60 ਸਾਲ ਤੋਂ ਉਪਰ ਦੇ ਮਰੀਜ਼ਾਂ ਦਾ ਹੁੰਦਾ ਮੁਫ਼ਤ ਇਲਾਜ ! ਪੜ੍ਹੋ ਖਾਸ ਰਿਪੋਰਟ
- World Physical Therapy Day 2023: ਜਾਣੋ ਵਿਸ਼ਵ ਭੌਤਿਕ ਥੈਰੇਪੀ ਦਿਵਸ ਦਾ ਇਤਿਹਾਸ ਅਤੇ ਮਹੱਤਵ
ਆਂਵਲੇ ਦਾ ਜੂਸ: ਆਂਵਲੇ ਦਾ ਜੂਸ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਜਿਸ ਨਾਲ ਚਮੜੀ ਚਮਕਦਾਰ ਹੁੰਦੀ ਹੈ। ਜੇਕਰ ਤੁਸੀਂ Glowing Skin ਪਾਉਣਾ ਚਾਹੁੰਦੇ ਹੋ, ਤਾਂ ਆਂਵਲੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।