ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਜ਼ਿਆਦਾ ਭੋਜਨ ਖਾਣ ਨਾਲ ਵੀ ਕਈ ਵਾਰ ਪਾਚਨ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਮਸਾਲਿਆਂ ਨੂੰ ਸ਼ਾਮਲ ਕਰਕੇ ਇਸ ਸਮੱਸਿਆਂ ਤੋਂ ਰਾਹਤ ਪਾ ਸਕਦੇ ਹੋ।
ਪਾਚਨ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਮਸਾਲੇ:
ਜੀਰਾ: ਜੀਰਾ ਸਾਡੇ ਪਾਚਨ ਤੰਤਰ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਜੀਰੇ 'ਚ ਸਾੜ-ਵਿਰੋਧੀ ਗੁਣ ਪਾਏ ਜਾਂਦੇ ਹਨ। ਜੇਕਰ ਤੁਸੀਂ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ, ਤਾਂ ਜੀਰੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਅਦਰਕ: ਅਦਰਕ ਦਾ ਇਸਤੇਮਾਲ ਜ਼ਿਆਦਾਤਰ ਭੋਜਨ ਦਾ ਸਵਾਦ ਵਧਾਉਣ ਲਈ ਕੀਤਾ ਜਾਂਦਾ ਹੈ। ਭੋਜਨ ਦਾ ਸਵਾਦ ਹੀ ਨਹੀਂ ਸਗੋ ਪਾਚਨ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਵੀ ਅਦਰਕ ਫਾਇਦੇਮੰਦ ਹੁੰਦਾ ਹੈ। ਅਦਰਕ 'ਚ ਸਾੜ-ਵਿਰੋਧੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ।
ਸੌਫ਼: ਸੌਫ਼ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਗੈਸ ਦੀ ਸਮੱਸਿਆਂ ਤੋਂ ਰਾਹਤ ਮਿਲ ਸਕਦੀ ਹੈ। ਇਸਨੂੰ ਖਾਣ ਨਾਲ ਪੇਟ ਦੀ ਸੋਜ ਵੀ ਘਟ ਹੁੰਦੀ ਹੈ ਅਤੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਮਿਲਦੀ ਹੈ।
ਦਾਲਚੀਨੀ: ਦਾਲਚੀਨੀ ਦਾ ਇਸਤੇਮਾਲ ਭੋਜਨ ਦਾ ਸਵਾਦ ਵਧਾਉਣ ਲਈ ਕੀਤਾ ਜਾਂਦਾ ਹੈ। ਭੋਜਨ ਦਾ ਸਵਾਦ ਹੀ ਨਹੀ ਸਗੋ ਇਸਦੀ ਵਰਤੋ ਤੁਸੀਂ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਲਈ ਵੀ ਕਰ ਸਕਦੇ ਹੋ। ਇਸ ਨਾਲ ਬਲੱਡ ਨੂੰ ਵਧਾਉਣ 'ਚ ਵੀ ਮਦਦ ਮਿਲਦੀ ਹੈ।
ਇਲਾਈਚੀ: ਜੇਕਰ ਤੁਸੀਂ ਭੋਜਨ ਨਾ ਪਚਣ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ, ਤਾਂ ਇਲਾਈਚੀ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਇਸ ਨਾਲ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।
ਕਾਲੀ ਮਿਰਚ: ਜੇਕਰ ਤੁਸੀਂ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ, ਤਾਂ ਕਾਲੀ ਮਿਰਚ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਇਸ ਨਾਲ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਅਤੇ ਸੋਜ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।
ਧਨੀਏ ਦੇ ਬੀਜ: ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਤੁਸੀਂ ਧਨੀਏ ਦੇ ਬੀਜਾਂ ਨੂੰ ਵੀ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸਦੇ ਨਾਲ ਹੀ ਧਨੀਏ ਦੇ ਬੀਜਾਂ ਨੂੰ ਖੁਰਾਕ 'ਚ ਸ਼ਾਮਲ ਕਰਨ ਨਾਲ ਭੁੱਖ ਵੀ ਵਧਦੀ ਹੈ।