ਹੈਦਰਾਬਾਦ: ਬਦਲਦੀ ਜੀਵਨਸ਼ੈਲੀ ਅਤੇ ਗਲਤ ਖਾਣ-ਪੀਣ ਕਾਰਨ ਸ਼ੂਗਰ ਦੀ ਸਮੱਸਿਆਂ ਆਮ ਹੁੰਦੀ ਜਾ ਰਹੀ ਹੈ। ਵਧਦੇ ਬਲੱਡ ਸ਼ੂਗਰ ਦੇ ਕਾਰਨ ਵਿਅਕਤੀ ਦੇ ਹੋਰ ਅੰਗ ਵੀ ਪ੍ਰਭਾਵਿਤ ਹੋ ਸਕਦੇ ਹਨ। ਹਾਲਾਂਕਿ ਖਾਣਾ-ਪੀਣਾ ਅਤੇ ਜੀਵਨਸ਼ੈਲੀ ਵਿੱਚ ਬਦਲਾਅ ਕਰਕੇ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਸ਼ੂਗਰ ਵਾਲੇ ਮਰੀਜ਼ ਇਨ੍ਹਾਂ ਚੀਜ਼ਾਂ ਤੋਂ ਕਰਨ ਪਰਹੇਜ਼: ਸ਼ੂਗਰ ਵਾਲੇ ਮਰੀਜ਼ਾਂ ਨੂੰ ਖੰਡ ਵਾਲੇ ਪਦਾਰਥ, ਕੌਫ਼ੀ, ਸੋਡਾ ਆਦਿ ਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਕਿ ਇਹ ਡ੍ਰਿੰਕਸ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾ ਸਕਦੇ ਹਨ। ਅਜਿਹੇ ਵਿੱਚ ਤੁਹਾਨੂੰ ਸਿਹਤਮੰਦ ਡ੍ਰਿੰਕਸ ਅਜ਼ਮਾਉਣੇ ਚਾਹੀਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਨ। ਸ਼ੂਗਰ ਵਾਲੇ ਮਰੀਜ਼ਾਂ ਲਈ ਇਨ੍ਹਾਂ ਡ੍ਰਿੰਕਸ ਨੂੰ ਖਾਲੀ ਪੇਟ ਪੀਣਾ ਫਾਇਦੇਮੰਦ ਹੋ ਸਕਦਾ ਹੈ।
ਸ਼ੂਗਰ ਵਾਲੇ ਮਰੀਜ਼ਾਂ ਲਈ ਇਹ ਜੂਸ ਫਾਇਦੇਮੰਦ:
ਕਰੇਲੇ ਦਾ ਜੂਸ: ਕਰੇਲੇ ਦਾ ਜੂਸ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਵਿੱਚ ਅਜਿਹੇ ਮਿਸ਼ਰਣ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣ ਲਈ ਮਦਦ ਕਰਦੇ ਹਨ। ਕਰੇਲੇ ਦਾ ਸਵਾਦ ਕੌੜਾ ਹੁੰਦਾ ਹੈ, ਪਰ ਇਹ ਸਬਜ਼ੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਵਿੱਚ ਕੈਲੋਰੀ ਵੀ ਘਟ ਹੁੰਦੀ ਹੈ। ਇਸ ਲਈ ਕਰੇਲਾ ਸ਼ੂਗਰ ਦੇ ਮਰੀਜ਼ਾਂ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪੀੜਿਤ ਹੋ, ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਕਰੇਲੇ ਦਾ ਜੂਸ ਪੀਓ।
ਮੇਥੀ ਦਾ ਪਾਣੀ: ਸ਼ੂਗਰ ਦੇ ਮਰੀਜ਼ਾਂ ਲਈ ਮੇਥੀ ਦਾ ਪਾਣੀ ਫਾਇਦੇਮੰਦ ਹੁੰਦਾ ਹੈ। ਇਹ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣ ਲਈ ਮਦਦ ਕਰਦਾ ਹੈ। ਮੇਥੀ ਦੇ ਬੀਜ ਅਤੇ ਪੱਤੇ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਪਰ ਇਸਦਾ ਡ੍ਰਿੰਕ ਬਣਾਉਣ ਲਈ ਮੇਥੀ ਦੇ ਬੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਲਈ ਤੁਸੀਂ ਰਾਤ ਨੂੰ ਇੱਕ ਗਲਾਸ ਪਾਣੀ ਵਿੱਚ ਮੇਥੀ ਦੇ ਬੀਜਾਂ ਨੂੰ ਭਿਓ ਦਿਓ ਅਤੇ ਅਗਲੀ ਸਵੇਰ ਇਸ ਡ੍ਰਿੰਕ ਨੂੰ ਪੀਓ।
ਗ੍ਰੀਨ ਟੀ: ਸ਼ੂਗਰ ਦੇ ਮਰੀਜ਼ਾਂ ਲਈ ਗ੍ਰੀਨ ਟੀ ਵੀ ਫਾਇਦੇਮੰਦ ਮੰਨੀ ਜਾਂਦੀ ਹੈ। ਗ੍ਰੀਨ ਟੀ ਵਿੱਚ ਦਾਲਚੀਨੀ ਪਾ ਕੇ ਤੁਸੀਂ ਇਸਨੂੰ ਹੋਰ ਸਿਹਤਮੰਦ ਬਣਾ ਸਕਦੇ ਹੋ। ਇਹ ਸਵਾਦ ਅਤੇ ਸਿਹਤ ਦੋਨਾਂ ਲਈ ਮਹੱਤਵਪੂਰਨ ਹੈ।
- Back Pain: ਕਮਰ ਦਰਦ ਤੋਂ ਹੋ ਪਰੇਸ਼ਾਨ, ਤਾਂ ਇਹ 6 ਤਰ੍ਹਾਂ ਦੇ ਤੇਲ ਹੋ ਸਕਦੈ ਨੇ ਤੁਹਾਡੇ ਲਈ ਫਾਇਦੇਮੰਦ
- Home Remedies For Nose Congestion: ਮੀਂਹ ਦੇ ਮੌਸਮ 'ਚ ਵਾਰ-ਵਾਰ ਨੱਕ ਬੰਦ ਹੋ ਜਾਂਦੀ ਹੈ, ਤਾਂ ਅਪਣਾਓ ਇਹ ਘਰੇਲੂ ਨੁਸਖੇ, ਮਿਲੇਗੀ ਰਾਹਤ
- Parenting Mistakes: ਮਾਪੇ ਹੋ ਜਾਣ ਸਾਵਧਾਨ, ਤੁਹਾਡੀਆਂ ਇਹ 4 ਗਲਤੀਆਂ ਤੁਹਾਡੇ ਬੱਚੇ ਨੂੰ ਬਣਾ ਸਕਦੀਆਂ ਨੇ ਜ਼ਿੱਦੀ
ਨਿੰਬੂ ਪਾਣੀ: ਨਿੰਬੂ ਪਾਣੀ ਨਾਲ ਸਿਹਤ ਨੂੰ ਕਈ ਲਾਭ ਮਿਲਦੇ ਹਨ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਹ ਡ੍ਰਿੰਕ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੀ ਹੈ। ਇਸ ਨਾਲ ਭਾਰ ਵੀ ਘਟ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ ਪੀਣ ਨਾਲ ਇਮਿਊਨਿਟੀ ਵਧਦੀ ਹੈ। ਸ਼ੂਗਰ ਦੇ ਰੋਗੀਆਂ ਨੂੰ ਸਵੇਰੇ ਸਭ ਤੋਂ ਪਹਿਲਾ ਨਿੰਬੂ ਪਾਣੀ ਪੀਣਾ ਚਾਹੀਦਾ ਹੈ। ਇਹ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੋ ਸਕਦਾ ਹੈ।