ਹੈਦਰਾਬਾਦ: ਸਰਦੀਆਂ ਦੇ ਮੌਸਮ 'ਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਖੁਰਾਕ 'ਚ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਨ੍ਹਾਂ ਸਬਜ਼ੀਆਂ 'ਚ ਸ਼ਲਗਮ ਵੀ ਸ਼ਾਮਲ ਹੈ। ਮੌਸਮੀ ਬਿਮਾਰੀਆਂ ਤੋਂ ਬਚਾਉਣ 'ਚ ਸ਼ਲਗਮ ਕਾਫ਼ੀ ਮਦਦਗਾਰ ਹੁੰਦਾ ਹੈ। ਇਸਨੂੰ ਖਾਣ ਨਾਲ ਸਰੀਰ 'ਚ ਵਿਟਾਮਿਨ-ਸੀ, ਕੇ ਅਤੇ ਕਈ ਪੌਸ਼ਟਿਕ ਤੱਤਾਂ ਦੀ ਕਮੀ ਦੂਰ ਹੁੰਦੀ ਹੈ। ਇਸ ਲਈ ਸ਼ਲਗਮ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ। ਸ਼ਲਗਮ ਨੂੰ ਤੁਸੀਂ ਆਪਣੀ ਖੁਰਾਕ 'ਚ ਸ਼ਲਗਮ ਦੀ ਸਬਜ਼ੀ, ਸਲਾਦ, ਸ਼ਲਗਮ ਦਾ ਜੂਸ ਅਤੇ ਕੱਚਾ ਸ਼ਲਗਮ ਆਦਿ ਤਰੀਕਿਆਂ ਨਾਲ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
ਸ਼ਲਗਮ ਦੇ ਫਾਇਦੇ:
ਹਾਈ ਬੀਪੀ ਦੇ ਮਰੀਜ਼ਾਂ ਲਈ ਸ਼ਲਗਮ ਫਾਇਦੇਮੰਦ: ਹਾਈ ਬੀਪੀ ਦੇ ਮਰੀਜ਼ਾਂ ਲਈ ਸ਼ਲਗਮ ਫਾਇਦੇਮੰਦ ਹੋ ਸਕਦਾ ਹੈ। ਜੇਕਰ ਤੁਸੀਂ ਬੀਪੀ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਆਪਣੀ ਖੁਰਾਕ 'ਚ ਸ਼ਲਗਮ ਨੂੰ ਜ਼ਰੂਰ ਸ਼ਾਮਲ ਕਰੋ। ਹਾਈ ਬੀਪੀ ਹੀ ਨਹੀਂ, ਸਗੋ ਸ਼ਲਗਮ ਖਾਣ ਨਾਲ ਤੁਸੀਂ ਹੋਰ ਵੀ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
ਅੱਖਾਂ ਲਈ ਸ਼ਲਗਮ ਫਾਇਦੇਮੰਦ: ਸ਼ਲਗਮ 'ਚ ਐਂਟੀਆਕਸੀਡੈਂਟ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਸ 'ਚ ਮੌਜ਼ੂਦ ਲੂਟੀਨ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਸ਼ਲਗਮ ਖਾਣ ਨਾਲ ਅੱਖਾਂ ਸਿਹਤਮੰਦ ਰਹਿੰਦੀਆਂ ਹਨ। ਇਸ ਤੋਂ ਇਲਾਵਾ ਤੁਸੀਂ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਵੀ ਪਾ ਸਕਦੇ ਹੋ।
ਭਾਰ ਘਟ ਕਰਨ 'ਚ ਸ਼ਲਗਮ ਮਦਦਗਾਰ: ਜੇਕਰ ਤੁਸੀ ਆਪਣਾ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਆਪਣੀ ਖੁਰਾਕ 'ਚ ਸ਼ਲਗਮ ਨੂੰ ਸ਼ਾਮਲ ਕਰ ਸਕਦੇ ਹੋ। ਸ਼ਲਗਮ 'ਚ ਕੈਲੋਰੀ ਦੀ ਮਾਤਰਾ ਘਟ ਹੁੰਦੀ ਹੈ। ਇਸਨੂੰ ਖਾਣ ਨਾਲ ਮੈਟਾਬਾਲੀਜ਼ਮ ਤੇਜ਼ ਹੁੰਦਾ ਹੈ ਅਤੇ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।
- Winter Health Tips: ਸਰਦੀਆਂ ਦੇ ਮੌਸਮ 'ਚ ਤੁਹਾਡੀਆਂ ਵੀ ਪੁਰਾਣੀਆਂ ਸੱਟਾਂ ਦੇ ਦਰਦ ਮੁੜ ਹੋ ਜਾਂਦੇ ਨੇ ਸ਼ੁਰੂ, ਤਾਂ ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ
- ਸਰਦੀਆਂ ਦੇ ਮੌਸਮ 'ਚ Silent Heart Attack ਦਾ ਹੋ ਸਕਦੈ ਖਤਰਾ, ਜਾਣੋ ਇਸਦੇ ਲੱਛਣ ਅਤੇ ਕਾਰਨ
- Peanut: ਮੂੰਗਫ਼ਲੀ ਸਿਹਤ ਲਈ ਹੋ ਸਕਦੀ ਹੈ ਫਾਇਦੇਮੰਦ, ਇਨ੍ਹਾਂ ਸਵਾਦੀ ਚੀਜ਼ਾਂ ਨੂੰ ਬਣਾ ਕੇ ਆਪਣੀ ਖੁਰਾਕ 'ਚ ਸ਼ਾਮਲ ਕਰੋ ਮੂੰਗਫ਼ਲੀ
ਪਾਚਨ ਲਈ ਸ਼ਲਗਮ ਫਾਇਦੇਮੰਦ: ਸ਼ਲਗਮ ਫਾਈਬਰ ਦਾ ਚੰਗਾ ਸਰੋਤ ਹੁੰਦਾ ਹੈ। ਇਸਨੂੰ ਖਾ ਕੇ ਪਾਚਨ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਜੇਕਰ ਤੁਸੀਂ ਕਬਜ਼ ਨਾਲ ਜੁੜੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਸ਼ਲਗਮ ਖਾਣ ਨਾਲ ਇਸ ਸਮੱਸਿਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਦਿਲ ਨੂੰ ਸਿਹਤਮੰਦ ਰੱਖਣ ਲਈ ਸ਼ਲਗਮ ਫਾਇਦੇਮੰਦ: ਸ਼ਲਗਮ 'ਚ ਵਿਟਾਮਿਨ-ਕੇ ਪਾਇਆ ਜਾਂਦਾ ਹੈ। ਇਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ ਅਤੇ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
ਗਰਭਵਤੀ ਔਰਤਾਂ ਲਈ ਸ਼ਲਗਮ ਫਾਇਦੇਮੰਦ: ਸ਼ਲਗਮ 'ਚ ਵਿਟਾਮਿਨ ਬੀ9 ਪਾਇਆ ਜਾਂਦਾ ਹੈ, ਜੋ ਕਿ ਗਰਭਵਤੀ ਔਰਤਾਂ ਲਈ ਜ਼ਰੂਰੀ ਹੁੰਦਾ ਹੈ। ਇਸ ਨੂੰ ਖਾਣ ਨਾਲ ਗਰਭ 'ਚ ਪਲ ਰਹੇ ਬੱਚੇ ਨੂੰ ਲਾਭ ਮਿਲਦਾ ਹੈ। ਇਸ ਲਈ ਆਪਣੀ ਖੁਰਾਕ 'ਚ ਸ਼ਲਗਮ ਨੂੰ ਜ਼ਰੂਰ ਸ਼ਾਮਲ ਕਰੋ।