ETV Bharat / sukhibhava

World Elder Abuse Awareness Day: ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਦਿਨ ਅਤੇ ਇਸ ਦਿਨ ਨੂੰ ਮਨਾਉਣ ਦਾ ਉਦੇਸ਼

author img

By

Published : Jun 15, 2023, 12:25 AM IST

Updated : Jun 15, 2023, 6:26 AM IST

ਵਿਸ਼ਵ ਭਰ ਵਿੱਚ 15 ਜੂਨ ਨੂੰ ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਜਿਸ ਦਾ ਮਕਸਦ ਲੋਕਾਂ ਨੂੰ ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ਬਾਰੇ ਦੱਸਣਾ ਅਤੇ ਉਨ੍ਹਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਹੈ।

World Elder Abuse Awareness Day
World Elder Abuse Awareness Day

ਹੈਦਰਾਬਾਦ: ਹਰ ਸਾਲ 15 ਜੂਨ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ਤੋਂ ਲੋਕਾਂ ਦਾ ਧਿਆਨ ਖਿੱਚਣਾ, ਉਨ੍ਹਾਂ ਨੂੰ ਜਾਗਰੂਕ ਕਰਨਾ ਅਤੇ ਇਸ ਨੂੰ ਰੋਕਣ ਲਈ ਉਪਰਾਲੇ ਕਰਨਾ ਹੈ। ਅੱਜ ਕੱਲ੍ਹ ਕਈ ਅਜਿਹੇ ਮਾਮਲੇ ਸੁਣਨ ਨੂੰ ਮਿਲਦੇ ਹਨ, ਜਿੱਥੇ ਲੋਕ ਬਜ਼ੁਰਗ ਮਾਪਿਆਂ ਨਾਲ ਚੰਗਾ ਵਿਵਹਾਰ ਨਹੀਂ ਕਰਦੇ, ਉਨ੍ਹਾਂ ਨੂੰ ਬਿਰਧ ਆਸ਼ਰਮਾਂ ਵਿੱਚ ਰਹਿਣ ਲਈ ਭੇਜ ਦਿੰਦੇ ਹਨ ਅਤੇ ਹੋਰ ਕਈ ਤਰੀਕਿਆਂ ਨਾਲ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਹਨ। ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ।

ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ ਦਾ ਇਤਿਹਾਸ: ਇਹ ਦਿਵਸ ਪਹਿਲੀ ਵਾਰ 15 ਜੂਨ 2011 ਨੂੰ ਮਨਾਇਆ ਗਿਆ ਸੀ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਦਸੰਬਰ 2011 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 66/127 ਨੂੰ ਪਾਸ ਕਰਕੇ ਬਜ਼ੁਰਗਾਂ ਦੇ ਦੁਰਵਿਵਹਾਰ ਦੀ ਰੋਕਥਾਮ ਲਈ ਅੰਤਰਰਾਸ਼ਟਰੀ ਨੈੱਟਵਰਕ ਦੁਆਰਾ ਬੇਨਤੀ ਕਰਨ ਤੋਂ ਬਾਅਦ ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ ਨੂੰ ਅਧਿਕਾਰਤ ਤੌਰ 'ਤੇ ਮਾਨਤਾ ਦਿੱਤੀ ਸੀ। ਬਜ਼ਰਗਾਂ ਪ੍ਰਤੀ ਹੋ ਰਹੇ ਦੁਰਵਿਵਹਾਰ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਵਿੱਚ 'ਇੰਟਰਨੈਸ਼ਨਲ ਨੈੱਟਵਰਕ ਫਾਰ ਦਿ ਪ੍ਰੀਵੈਂਸ਼ਨ ਆਫ ਐਲਡਰ ਅਬਿਊਜ਼' ਅਤੇ 'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਵੱਲੋਂ ਸਾਂਝੇ ਤੌਰ 'ਤੇ ਇਸ ਦਿਵਸ ਦੀ ਸ਼ੁਰੂਆਤ ਕੀਤੀ ਗਈ।

ਬਜ਼ੁਰਗਾਂ ਨਾਲ ਦੁਰਵਿਵਹਾਰ ਦੇ ਮਾਮਲੇ ਘਟਣ ਦੀ ਜਗ੍ਹਾਂ ਵਧ ਸਕਦੈ: ਸੰਯੁਕਤ ਰਾਸ਼ਟਰ ਦੇ ਅਨੁਸਾਰ, ਦੁਨੀਆ ਵਿੱਚ ਹਰ 6 ਵਿੱਚੋਂ 1 ਬਜ਼ੁਰਗ ਵਿਅਕਤੀ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ, ਜੋ ਕਿ ਦੁਖਦਾਈ ਅਤੇ ਸ਼ਰਮਨਾਕ ਹੈ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ 'ਚ ਅਜਿਹੇ ਮਾਮਲੇ ਘੱਟਣ ਦੀ ਬਜਾਏ ਵਧਣਗੇ ਕਿਉਂਕਿ ਲੋਕਾਂ ਦੀ ਜੀਵਨ ਸ਼ੈਲੀ ਅਜਿਹੀ ਬਣ ਗਈ ਹੈ ਕਿ ਉਹ ਆਪਣੀ ਜ਼ਿੰਦਗੀ 'ਚ ਕਿਸੇ ਦੀ ਦਖਲਅੰਦਾਜ਼ੀ ਨਹੀਂ ਚਾਹੁੰਦੇ। ਇਸ ਤਹਿਤ ਉਨ੍ਹਾਂ ਨਾਲ ਹੋਣ ਵਾਲੀ ਸਰੀਰਕ, ਮਾਨਸਿਕ, ਵਿੱਤੀ ਆਦਿ ਹਿੰਸਾ ਸ਼ਾਮਲ ਹੈ।

ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ ਦਾ ਉਦੇਸ਼: ਇਸ ਦਿਨ ਦਾ ਮੁੱਖ ਉਦੇਸ਼ ਬਜ਼ੁਰਗਾਂ ਪ੍ਰਤੀ ਚੰਗੇ ਵਿਵਹਾਰ, ਉਨ੍ਹਾਂ ਦੀ ਬਿਹਤਰ ਸਿਹਤ, ਸਮਾਜਿਕ, ਆਰਥਿਕ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਵਿਸ਼ਵ ਭਰ ਦੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ।

Last Updated : Jun 15, 2023, 6:26 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.