ETV Bharat / sukhibhava

World Sight Day 2023: ਜਾਣੋ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਇਤਿਹਾਸ ਅਤੇ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ

author img

By ETV Bharat Punjabi Team

Published : Oct 12, 2023, 5:42 AM IST

World Sight Day: ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ 12 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਅੱਖਾਂ ਦੇ ਮੇਡੀਕਲ ਕੇਅਰ ਅਤੇ ਸਿਹਤ ਬਾਰੇ ਜਾਗਰੂਕਤਾ ਵਧਾਉਣਾ ਹੈ।

World Sight Day 2023
World Sight Day 2023

ਹੈਦਰਾਬਾਦ: ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ 12 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਦ੍ਰਿਸ਼ਟੀ ਦਿਵਸ ਅੱਖਾਂ ਦੇ ਮੇਡੀਕਲ ਕੇਅਰ ਅਤੇ ਸਿਹਤ ਬਾਰੇ ਜਾਗਰੂਕਤਾ ਵਧਾਉਣ ਲਈ ਮਨਾਇਆ ਜਾਂਦਾ ਹੈ। IAPB ਦੁਆਰਾ ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ। IAPB ਸੰਸਥਾ ਤੁਹਾਡੀਆਂ ਅੱਖਾਂ ਦੀ ਸਿਹਤ ਦੇ ਮਹੱਤਵ 'ਤੇ ਵਿਚਾਰ ਕਰਨ ਅਤੇ ਸਮੱਸਿਆਵਾਂ ਤੋਂ ਬਚਾਉਣ ਦੇ ਤਰੀਕੇ ਲੱਭਣ 'ਤੇ ਕੰਮ ਕਰਦੀ ਹੈ। ਵਿਸ਼ਵ ਦ੍ਰਿਸ਼ਟੀ ਦਿਵਸ ਦੇ ਦਿਨ ਦੱਸਿਆਂ ਜਾਂਦਾ ਹੈ ਕਿ ਅੱਖਾਂ ਸਾਡੇ ਸਰੀਰ ਦਾ ਜ਼ਰੂਰੀ ਅੰਗ ਹੈ ਅਤੇ ਅੱਖਾ ਨੂੰ ਸਿਹਤਮੰਦ ਰੱਖਣਾ ਜ਼ਰੂਰੀ ਹੈ।

ਵਿਸ਼ਵ ਦ੍ਰਿਸ਼ਟੀ ਦਿਵਸ ਦਾ ਇਤਿਹਾਸ: 2000 'ਚ Site First Campaign ਦੌਰਾਨ ਲਾਈਨ ਕਲੱਬ ਇੰਟਰਨੈਸ਼ਨਲ ਅਤੇ ਇੰਟਰਨੈਸ਼ਨਲ ਏਜੰਸੀ ਫਾਰ ਦਿ ਪ੍ਰੀਵੈਨਸ਼ਨ ਆਫ ਬਲਾਇੰਡਨੈੱਸ ਨੇ ਅਕਤੂਬਰ ਦੇ ਦੂਸਰੇ ਵੀਰਵਾਰ ਨੂੰ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਵਿਸ਼ਵ ਦ੍ਰਿਸ਼ਟੀ ਦਿਵਸ ਪਹਿਲੀ ਵਾਰ 8 ਅਕਤੂਬਰ 1998 ਨੂੰ ਮਨਾਇਆ ਗਿਆ ਸੀ। LCIF ਨੇ Site First Campaign ਤੋਂ ਪਹਿਲਾ ਵਿਸ਼ਵ ਦ੍ਰਿਸ਼ਟੀ ਦਿਵਸ ਦੀ ਸ਼ੁਰੂਆਤ ਕੀਤੀ ਸੀ। ਇਹ ਸੰਗਠਨ ਦੁਨੀਆਂ ਭਰ 'ਚ ਅੱਖਾਂ ਦੀ ਦੇਖਭਾਲ, ਅੱਖਾਂ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਾ ਹੈ। ਇਸ ਦਿਨ ਅੱਖਾਂ ਨਾਲ ਜੁੜੀਆਂ ਕਈ ਜਾਣਕਾਰੀਆਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ। ਅੱਖਾਂ ਦੀ ਦੇਖਭਾਲ ਕਿਸ ਤਰ੍ਹਾਂ ਕਰਨੀ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

ਅੱਖਾਂ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ:

ਮੱਛੀ ਖਾਣਾ ਅੱਖਾਂ ਲਈ ਫਾਇਦੇਮੰਦ: ਮੱਛੀ ਓਮੇਗਾ-3 ਫੈਟੀ ਐਸਿਡ ਦਾ ਚੰਗਾ ਸਰੋਤ ਹੁੰਦਾ ਹੈ। ਇਸ 'ਚ ਮੌਜ਼ੂਦ ਪੌਸ਼ਟਿਕ ਤੱਤ ਸਿਰਫ਼ ਅੱਖਾਂ ਲਈ ਹੀ ਨਹੀਂ ਸਗੋ ਦਿਲ ਅਤੇ ਦਿਮਾਗ ਨੂੰ ਵੀ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਮੱਛੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਕੇ ਤੁਸੀਂ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।

ਡਰਾਈ ਫਰੂਟਸ ਅੱਖਾਂ ਲਈ ਫਾਇਦੇਮੰਦ: ਸਿਹਤਮੰਦ ਰਹਿਣ ਲਈ ਲੋਕ ਰੋਜ਼ਾਨਾ ਡਰਾਈ ਫਰੂਟਸ ਖਾਂਦੇ ਹਨ। ਇਨ੍ਹਾਂ 'ਚ ਵੀ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ ਅਤੇ ਵਿਟਾਮਿਨ-ਈ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸਦੀ ਮਦਦ ਨਾਲ ਅੱਖਾਂ ਨਾਲ ਜੁੜੀਆਂ ਕਈ ਬਿਮਾਰੀਆਂ ਨੂੰ ਘਟ ਕੀਤਾ ਜਾ ਸਕਦਾ ਹੈ।

ਖੱਟੇ ਫ਼ਲ ਅੱਖਾਂ ਲਈ ਫਾਇਦੇਮੰਦ: ਖੱਟੇ ਫਲ ਵਿਟਾਮਿਨ-ਸੀ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਅੱਖਾਂ ਦੀਆਂ ਸਮੱਸਿਆਵਾਂ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਵਿਟਮਿਨ-ਸੀ ਨਾਲ ਭਰਪੂਰ ਖੱਟੇ ਫਲ ਜਿਵੇਂ ਕਿ ਨਿੰਬੂ ਅਤੇ ਸੰਤਰੇ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।

ਗਾਜਰ ਅੱਖਾਂ ਲਈ ਫਾਇਦੇਮੰਦ: ਗਾਜਰ ਵਿਟਾਮਿਨ-ਏ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਗਾਜਰ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.