ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵਲੋਂ ਤਿਆਰੀ ਮੁਕੰਮਲ
🎬 Watch Now: Feature Video
ਜਲੰਧਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਚੱਲਦੇ ਕੱਲ੍ਹ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਇਸ ਨੂੰ ਲੈ ਕੇ ਜਲੰਧਰ ਵਿਖੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜਲੰਧਰ ਵਿੱਚ ਅੱਜ ਡਿਪਟੀ ਕਮਿਸ਼ਨਰ ਅਤੇ ਮੁੱਖ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਲੰਧਰ ਵਿਖੇ ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ਵਿਖੇ ਤਿੰਨ ਥਾਂਵਾਂ 'ਤੇ ਹੋਏਗੀ। ਇਨ੍ਹਾਂ ਤਿੰਨਾਂ ਥਾਵਾਂ 'ਤੇ ਵੋਟਿੰਗ ਪ੍ਰਕਿਰਿਆ ਨੂੰ ਚਲਾਉਣ ਲਈ ਕਰੀਬ ਇੱਕ ਹਜ਼ਾਰ ਸਿਵਲ ਸਟਾਫ ਦੇ ਨਾਲ-ਨਾਲ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਕਰੀਬ ਇੱਕ ਹਜ਼ਾਰ ਮੁਲਾਜ਼ਮ ਅਤੇ ਅਫ਼ਸਰ ਤਾਇਨਾਤ ਰਹਿਣਗੇ।
Last Updated : Feb 3, 2023, 8:19 PM IST