ਚਿੱਟੇ ਦੇ ਨਾਲ ਹੋਈ ਇੱਕ ਹੋਰ ਨੌਜਵਾਨ ਦੀ ਮੌਤ - ਨੌਜਵਾਨ ਦੀ ਨਸ਼ੇ ਦੇ ਕਾਰਨ ਮੌਤ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਚ ਨਸ਼ਾ ਇੰਨ੍ਹਾਂ ਜਿਆਦਾ ਵਧ ਚੁੱਕਿਆ ਹੈ ਕਿ ਹਰ ਦਿਨ ਨਸ਼ੇ ਦੇ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਬਠਿੰਡਾ ਦੇ ਹੰਸ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੇ ਕਾਰਨ ਮੌਤ ਹੋ ਗਈ। ਸਹਾਰਾ ਜਨ ਸੇਵਾ ਦੇ ਵਰਕਰ ਜੱਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖਾਲੀ ਪਲਾਟ ਚ ਇੱਕ ਨੌਜਵਾਨ ਬੇਹੋਸ਼ ਮਿਲਿਆ ਸੀ ਜਿਸ ਨੂੰ ਉਨ੍ਹਾਂ ਨੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ, ਪਰ ਹਸਪਤਾਲ ਪਹੁੰਚਦੇ ਹੀ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਕੋਲੋਂ ਨਸ਼ੇ ਦੇ ਟੀਕੇ ਵੀ ਬਰਾਮਦ ਹੋਏ ਹਨ ਮੁੱਢਲੀ ਜਾਂਚ ਚ ਸਾਹਮਣੇ ਆਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੇ ਕਾਰਨ ਹੋਈ ਹੈ। ਫਿਲਹਾਲ ਪੋਸਟਮਾਰਟਮ ਦੀ ਰਿਪਰੋਟ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਸਭ ਕੁਝ ਸਾਫ ਹੋ ਪਾਏਗਾ।
Last Updated : Feb 3, 2023, 8:22 PM IST