ਕਿਸਾਨਾਂ ਦੇ ਵਿਰੋਧ ਵਾਲੇ ਸਵਾਲ ਪੁੱਛਣ ’ਤੇ ਭੜਕੇ ਕੈਪਟਨ ਦੇ ਪੁੱਤਰ ਰਣਇੰਦਰ, ਕੈਮਰੇ ਅੱਗੋਂ ਭੱਜੇ

By

Published : Feb 18, 2022, 6:58 AM IST

Updated : Feb 3, 2023, 8:17 PM IST

thumbnail

ਬਰਨਾਲਾ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਉਸ ਵੇਲੇ ਭੜਕ ਗਏ ਜਦੋਂ ਉਨ੍ਹਾਂ ਤੋਂ ਪੱਤਰਕਾਰਾਂ ਨੇ ਕਿਸਾਨੀ ਅੰਦੋਲਨ ਦੌਰਾਨ ਅਤੇ ਉਨ੍ਹਾਂ ਦੀਆਂ ਰੈਲੀਆਂ ਵਿੱਚ ਪਹੁੰਚਣ ਤੇ ਕਾਲੀਆਂ ਝੰਡੀਆਂ ਦਿਖਾ ਕੇ ਜਾਂ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਰਣਇੰਦਰ ਨੇ ਇਸ ਦੇ ਜਵਾਬ ਵਿੱਚ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਸਵਾਲ ਦਾ ਜਵਾਬ ਵਿਚਕਾਰ ਛੱਡ ਕੇ ਹੀ ਚੱਲਦੇ ਬਣੇ। ਜ਼ਿਕਰਯੋਗ ਹੈ ਕਿ ਰਣਇੰਦਰ ਸਿੰਘ ਭਦੌੜ ਤੋਂ ਚੋਣ ਲੜ ਰਹੇ ਧਰਮ ਸਿੰਘ ਫੌਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਖਹਿਰਾ ਪੈਲੇਸ ਭਦੌੜ ਵਿਖੇ ਆਏ ਸਨ ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਮੁੱਖ ਸੜਕ ਤੇ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਨਾਅਰੇਬਾਜ਼ੀ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।

Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.