ਥਰਮਲ ਪਲਾਂਟਾਂ ’ਚ ਕੋਲੇ ਦੀ ਕਮੀ, ਡੂੰਘਾ ਹੋ ਸਕਦਾ ਹੈ ਬਿਜਲੀ ਸੰਕਟ
🎬 Watch Now: Feature Video
ਮਾਨਸਾ: ਪੰਜਾਬ ‘ਚ ਗਰਮੀ ਦਾ ਪ੍ਰਕੋਪ ਵਧਣ ਲੱਗਾ ਹੈ, ਉੱਥੇ ਹੀ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ‘ਚ ਕੋਲੇ ਦੀ ਕਮੀ ਦਿਖਾਈ ਦੇ ਰਹੀ ਹੈ। ਮਾਨਸਾ ਦੇ ਪਿੰਡ ਬਨਾਵਲੀ ਵਿੱਚ ਸਥਿਤ ਤਲਵੰਡੀ ਸਾਬੋ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਤੋਂ 1980 ਮੈਗਾਵਾਟ ਤੋਂ ਵੀ ਘੱਟ ਬਿਜਲੀ ਨਾਲ ਚੱਲ ਰਿਹਾ ਹੈ ਕਿਉਂਕਿ ਇਸ ਸਮੇਂ ਥਰਮਲ ਪਲਾਂਟ ਕੋਲ ਕੋਲਾ ਹੀ ਮੌਜੂਦ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਲਾ ਨਾ ਆਇਆ ਤਾਂ ਬਿਜਲੀ ਸੰਕਟ ਪੈਦਾ ਹੋ ਜਾਵੇਗਾ। ਇਸ ਸਬੰਧ ’ਚ ਪੰਜਾਬ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਕਿਹਾ ਕਿ ਬਿਜਲੀ ਉਤਪਾਦਨ ਵਿੱਚ ਆ ਰਹੀ ਸਮੱਸਿਆ ਸਬੰਧੀ ਤਕਨੀਕੀ ਵਿਭਾਗ ਦੇ ਨਾਲ-ਨਾਲ ਬਿਜਲੀ ਮੰਤਰੀ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ। ਕੋਲੇ ਦੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।
Last Updated : Feb 3, 2023, 8:20 PM IST