ਮੁੱਖ ਮੰਤਰੀ ਚੰਨੀ ਦੇ ਪ੍ਰੋਗਰਾਮ ਵਿੱਚ ਦਿਹਾੜੀ ਮੰਗਦੇ ਨਜ਼ਰ ਆਏ ਕਾਂਗਰਸੀ ਵਰਕਰ, ਦੇਖੋ ਵੀਡੀਓ - ਪੰਜਾਬ ਵਿਧਾਨ ਸਭਾ ਚੋਣਾਂ 2022
🎬 Watch Now: Feature Video
ਬਰਨਾਲਾ: ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਦੌੜ ਵਿਖੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮਿਲਣੀ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਵੱਲੋਂ ਵਰਕਰਾਂ ਬੂਥ ਪੋਲਿੰਗ ਏਜੰਟ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਨੀ ਸੀ ਅਤੇ ਜਦੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੈਲੇਸ ਵਿੱਚ ਪੰਚਾਇਤਾਂ ਨੂੰ ਮਿਲ ਰਹੇ ਸੀ ਤਾਂ ਕਾਂਗਰਸੀ ਵਰਕਰਾਂ ਵਿੱਚ ਕੁਝ ਔਰਤਾਂ ਚੋਣਾਂ ਦੌਰਾਨ ਕੀਤੇ ਕੰਮ ਦੀ ਦਿਹਾੜੀ ਮੰਗ (Congress workers were seen demanding wages) ਰਹੀਆਂ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਨੇ ਕਿਹਾ ਕਿ ਉਹ ਪੱਤੀ ਮੋਹਰ ਸਿੰਘ ਦੀ ਵਸਨੀਕ ਹੈ ਅਤੇ ਪਿੰਡ ਦੇ ਸਰਪੰਚ ਨੇ ਉਨ੍ਹਾਂ ਨੂੰ 300 ਰੁਪਏ ਦੇ ਹਿਸਾਬ ਨਾਲ ਕੰਮ ਕਰਵਾਇਆ ਸੀ, ਪਰ ਹੁਣ ਉਨ੍ਹਾਂ ਨੂੰ ਪੈਸੇ ਨਹੀਂ ਮਿਲ ਰਹੇ ਜਿਸ ਕਾਰਨ ਉਹ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਆਈਆਂ ਹਨ।
Last Updated : Feb 3, 2023, 8:19 PM IST