ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰਾਂ ਦੀਆਂ 15 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ - 15 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
🎬 Watch Now: Feature Video
ਹੁਸ਼ਿਆਰਪੁਰ: ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਫਗਵਾੜਾ ਰੋਡ 'ਤੇ ਪੈਂਦੇ ਪਿੰਡ ਫਲਾਹੀ ਦੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਪਿੰਡ ਦੇ ਬਾਹਰਵਾਰ ਬਣਿਆ 15 ਤੋਂ ਵੱਧ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ। ਇਸ ਅੱਗ ਦਾ ਜਿਵੇਂ ਹੀ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਪਤਾ ਲੱਗਾ ਤਾਂ ਤੁਰੰਤ ਉਨ੍ਹਾਂ ਨੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਵਾਸੀ ਮਜ਼ਦੂਰ ਜੋ ਕਿ ਲੋਕਾਂ ਦੇ ਖੇਤਾਂ ਵਿੱਚ ਦਿਹਾੜੀ ਦਾ ਕੰਮ ਕਰਦੇ ਹਨ, ਰੋਜ਼ ਦੀ ਤਰ੍ਹਾਂ ਉਹ ਦਿਹਾੜੀ ਤੇ ਗਏ ਹੋਏ ਸਨ ਤੇ ਜਿਸ ਤਰ੍ਹਾਂ ਉਨ੍ਹਾਂ ਨੂੰ ਝੁੱਗੀਆਂ ਦੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਪਰ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਉਂਦੇ ਪਾਉਂਦੇ ਵੀ 90% ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਝੁੱਗੀਆਂ ਦੇ ਵਿੱਚ ਪਿਆ ਪਰਵਾਸੀ ਮਜ਼ਦੂਰਾਂ ਦਾ ਸਾਮਾਨ ਵੀ ਸੜ ਗਿਆ, ਜਿਸ ਵਿੱਚ ਇੱਕ ਐਕਟਿਵਾ ਵੀ ਮੌਜੂਦ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਅੱਗ ਬਾਰੇ ਪਤਾ ਲੱਗਾ ਤਾਂ ਤੁਰੰਤ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਲੈ ਕੇ ਅੱਗ ਤੇ ਕਾਬੂ ਪਾਇਆ। ਇਸ ਵਿੱਚ ਗਨੀਮਤ ਇਹ ਰਹੀ ਕਿ ਅੱਗ ਕਾਰਨ ਕਿਸੇ ਦਾ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ
Last Updated : Feb 3, 2023, 8:21 PM IST