ਯੂਕਰੇਨ ’ਚ ਫਸੇ ਪੰਜਾਬੀ ਨੌਜਵਾਨ ਨੇ ਲਾਈਵ ਹੋ ਦੱਸੇ ਤਾਜ਼ਾ ਹਾਲਾਤ ! - ਗੁਰਦਾਸਪੁਰ ਦੇ ਵਾਸੁਦੇਵ ਸ਼ਰਮਾ ਯੂਕਰੇਨ ਚ ਫਸੇ
🎬 Watch Now: Feature Video
ਗੁਰਦਾਸਪੁਰ: ਜਿੱਥੇ ਇੱਕ ਪਾਸੇ ਯੂਕਰੇਨ ਅਤੇ ਰੂਸ ਦੀ ਜੰਗ ਸ਼ੁਰੂ ਹੋ ਚੁੱਕੀ ਹੈ, ਉੱਥੇ ਹੁਣ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੀ ਸੁਰੱਖਿਆ ਅਤੇ ਭਾਰਤ ਵਾਪਸੀ ਨੂੰ ਲੈ ਕੇ ਚਿੰਤਾ ’ਚ ਹਨ। ਯੂਕਰੇਨ ਵਿਚ ਪੜ੍ਹਾਈ ਲਈ ਗਏ ਗੁਰਦਾਸਪੁਰ ਦੇ ਵਾਸੁਦੇਵ ਸ਼ਰਮਾ ਨੇ ਜਿੱਥੇ ਲਾਈਵ ਹੋ ਕੇ ਉਥੋਂ ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਵਿਦਿਆਰਥੀ ਬੰਕਰਾਂ ਵਿੱਚ ਇਕੱਠੇ ਹੋ ਰਹੇ ਹਨ ਪਰ ਹਜੇ ਤੱਕ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਲਈ ਕੋਈ ਸਹਾਇਤਾ ਨਹੀਂ ਭੇਜੀ ਗਈ ਹੈ। ਉਹ ਭੁੱਖੇ ਭਾਣੇ ਦਿਨ ਗੁਜ਼ਾਰ ਰਹੇ ਹਨ ਅਤੇ ਇਸ ਉਡੀਕ ਵਿੱਚ ਹਨ ਕਿ ਕਦੋਂ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਉੱਪਰ ਲਗਾਤਾਰ ਬੰਬ ਬਾਰੀ ਹੋ ਰਹੀ ਹੈ ਅਤੇ ਰੂਸ ਵੱਲੋਂ ਹਵਾਈ ਅੱਡੇ ਵੀ ਤਬਾਹ ਕਰ ਦਿੱਤੇ ਗਏ ਹਨ। ਉਥੇ ਹੀ ਵਾਸੂਦੇਵ ਮਾਪੇ ਭਾਰਤ ਸਰਕਾਰ ਨੂੰ ਮਾਮਲੇ ਵਿਚ ਤੁਰੰਤ ਕੋਈ ਪਹਿਲ ਨਾ ਕਰਨ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਗੁਰਦਾਸਪੁਰ ਦੇ ਨੌਜਵਾਨ ਵਾਸੂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਭਾਰਤ ਲਿਆਂਦਾ ਜਾਵੇ।
Last Updated : Feb 3, 2023, 8:17 PM IST