ਯੂਕਰੇਨ 'ਚ ਪੰਜਾਬੀ ਵਿਦਿਆਰਥੀ ਦੀ ਮੌਤ, ਮ੍ਰਿਤਕ ਦੇ ਤਾਏ ਨੇ ਕਿਹਾ.... - ਯੂਕਰੇਨ ਤੋਂ ਘਰ ਪਰਤੇ
🎬 Watch Now: Feature Video
ਬਰਨਾਲਾ: ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।ਜਿੱਥੇ ਉਹ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ, ਉਸ ਦੀ ਉਥੇ ਮੌਤ ਹੋ ਗਈ ਹੈ। ਇਹ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ।ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਬੱਚਾ ਚੰਦਨ ਜਿੰਦਲ ਐਮਬੀਬੀਐਸ(MBBS) ਦੀ ਪੜ੍ਹਾਈ ਕਰਨ ਯੂਕਰੇਨ ਦੇ ਵਿਨੀਸੀਆ ਸ਼ਹਿਰ ਗਿਆ ਹੋਇਆ ਸੀ।ਉਨ੍ਹਾਂ ਕਿਹਾ ਕਿ ਉਹਨਾਂ ਨੂੰ 2 ਫ਼ਰਵਰੀ ਨੂੰ ਸੁਨੇਹਾ ਮਿਲਿਆ ਕਿ ਚੰਦਨ ਗੰਭੀਰ ਬੀਮਾਰ ਹੋ ਗਿਆ ਹੈ। ਉਸਦੇ ਤੁਰੰਤ ਆਪਰੇਸ਼ਨ ਦੀ ਲੋੜ ਹੈ। ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੇ ਮੋਬਾਇਲ ਰਾਹੀਂ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਆਪਰੇਸ਼ਨ ਹੋ ਗਿਆ।
Last Updated : Feb 3, 2023, 8:18 PM IST