ਸਿੱਧੂ ਦੇ ਹਾਰਨ ’ਤੇ ਹੌਲਦਾਰ ਨੇ ਵੰਡੀ ਬਰਫੀ, ਕਿਹਾ- 'ਠੋਕੋ ਤਾਲੀ ਠੁਕ ਗਿਆ' - ਸਿੱਧੂ ਹਾਰ ਗਏ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ ਆ ਗਏ ਹਨ। ਇਨ੍ਹਾਂ ਚੋਣਾਂ ’ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਦੇ ਨਾਲ ਇਤਿਹਾਸਿਕ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਲੀਡਰਾਂ ’ਚ ਖੁਸ਼ੀ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਲੋਕਾਂ ਚ ਵੀ ਵਖਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸੇ ਦੇ ਚੱਲਦੇ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ’ਚ ਹੌਲਦਾਰ ਸੰਦੀਪ ਸਿੰਘ ਨਵਜੋਤ ਸਿੰਘ ਸਿੱਧੂ ਦੀ ਹਾਰ ’ਤੇ ਮਿਠਾਈ ਵੰਡ ਰਿਹਾ ਹੈ। ਇਸ ਦੌਰਾਨ ਉਹ ਲੋਕਾਂ ਨੂੰ ਕਹਿ ਰਿਹਾ ਹੈ ਕਿ ਠੋਕੋ ਤਾਲੀ ਠੁਕ ਗਿਆ। ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਸਟੇਜ ਤੋਂ ਪੰਜਾਬ ਪੁਲਿਸ ਦਾ ਮਜ਼ਾਕ ਉਡਾਇਆ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਚ ਕਾਫੀ ਰੋਸ ਵੀ ਪਾਇਆ ਸੀ।
Last Updated : Feb 3, 2023, 8:19 PM IST