ਜੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਮੋਗਾ 'ਚ ਬੀਕੇਯੂ ਉਗਰਾਹਾਂ ਵੱਲੋਂ ਪ੍ਰਦਰਸ਼ਨ - ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ ਜਾਵੇ
🎬 Watch Now: Feature Video
ਪਿਛਲੇ ਲੰਮੇ ਸਮੇਂ ਤੋਂ ਫਿਰੋਜ਼ਪੁਰ ਦੇ ਜੀਰਾ ਵਿਖੇ ਚੱਲ ਰਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਵਾਉਣ (Demonstration by BKU against Jeera Factory) ਲਈ ਯੂਨਾਈਟਿਡ ਕਿਸਾਨ ਮੋਰਚਾ ਵਲੋਂ ਫੈਕਟਰੀ ਦੇ ਬਾਹਰ ਧਰਨਾ ਜਾਰੀ ਹੈ। ਇਸ ਮੁੱਦੇ ਨੂੰ ਲੈਕੇ ਅੱਜ ਭਾਰਤ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੋਗਾ ਵਿਖੇ ਅਰਥੀ ਫੂਕ ਮੁਜਹਾਰਾ ਕਰਦਿਆਂ ਪੰਜਾਬ ਸਰਕਾਰ ਖਿਲਾਫ (Shouting slogans against the government ) ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਬੀਕੇਯੂ ਕਿਸਾਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਪੂਰੇ ਪੰਜਾਬ ਵਿੱਚ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ (Cumin liquor factory should be closed) ਜਾਵੇ ਕਿਉਂਕਿ ਇਸ ਸ਼ਰਾਬ ਫੈਕਟਰੀ ਦੇ ਗੰਦੇ ਪਾਣੀ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਬਿਮਾਰੀਆਂ ਫੈਲ ਰਹੀਆਂ ਹਨ, ਹੋਰ ਵੀ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸ਼ਰਾਬ ਦੀ ਫੈਕਟਰੀ ਬੰਦ ਕਰਵਾ ਕੇ ਹੀ ਧਰਨਾ ਸਮਾਪਤ ਕਰਨਗੇ।
Last Updated : Feb 3, 2023, 8:38 PM IST