ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਮਨਾਇਆ ਸ਼ਹੀਦੀ ਦਿਹਾੜਾ

🎬 Watch Now: Feature Video

thumbnail
ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਲਗਾਤਾਰ ਹੀ ਅੰਮ੍ਰਿਤਸਰ ਦੇ ਡੀ ਸੀ ਦਫ਼ਤਰ ਦੇ ਵਿੱਚ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਬਾਰੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਲੰਬੇ ਸਮੇਂ ਦੇ ਮੋਰਚਿਆਂ ਦੇ ਤੀਸਰੇ ਦਿਨ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ (Religious event dedicated to Shahidi Purab) ਸਮਾਗਮ, ਕੀਰਤਨ ਦਰਬਾਰ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਲੜਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਮਿਸਾਲ ਪੈਦਾ ਕੀਤੀ ਸੀ ਅਤੇ ਅੱਜ ਸਭ ਨੂੰ ਉਨ੍ਹਾਂ ਵੱਲੋਂ ਦਿੱਤੇ ਮਾਨਵਤਾ ਦੇ ਸੰਦੇਸ਼ ਉੱਤੇ ਪਹਿਰਾ ਦੇਣ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਜਥੇਬੰਦੀ ਗੁਰੂ ਸਾਹਿਬ ਦੇ ਇਸ ਸੰਦੇਸ਼ ਤੋਂ ਸਿੱਖਿਆ ਲੈਂਦੇ ਹੋਏ ਲੋਕਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਲੜਾਈ ਲੜਨ ਲਈ (Striving to fight the battle of interests) ਜਤਨਸ਼ੀਲ ਹੈ। ਮੋਰਚੇ ਵਿਚ ਮੌਜੂਦ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਕਿਹਾ ਕਿ ਤੇ ਪੰਜਾਬ ਸਰਕਾਰ ਤਹਿਸੀਲ ਕੰਪਲੈਕਸ ਦੀਆਂ ਬਿਲਡਿੰਗਾਂ ਦੀ ਹਾਲਤ ਸੁਧਾਰਨ ਅਤੇ ਪੈਸਾ‌‌ ਲਾਉਣ ਦਾ ਫੈਸਲਾ ਕਰ ਰਹੀ ਹੈ ਜਦ ਕਿ ਲੋਕਾਂ ਦੀਆਂ ਦਫਤਰਾਂ ਨਾਲ ਸਬੰਧਤ ਮੁਸ਼ਕਲਾਂ ਓਵੇਂ ਦੀਆਂ ਓਵੇਂ ਬਣੀਆਂ ਹੋਈਆਂ ਹਨ‌, ਲੋਕ‌ ਖ਼ਜਲ ਖੁਆਰ ਹੋ ਰਹੇ ਹਨ ਸਰਕਾਰ ਨੂੰ ਚਾਹੀਦਾ ਸੀ ਕਿ ਪਹਿਲਾਂ ਇਸ ਉੱਤੇ ਕਾਬੂ ਕਰੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਜਿੰਮੇਵਾਰ ਚਿਹਰੇ ਗੁਜਰਾਤ ਅਤੇ ਹੋਰ ਸਟੇਟਾਂ ਦੀਆਂ ਚੋਣਾਂ ਵਿੱਚ ਕੂੜ ਪ੍ਰਚਾਰ ਵਿਚ ਲੱਗੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕ‌ ਲੈਣ ਲਈ ਸੰਘਰਸ਼‌ ਕਰਨਾ ਪੈ‌ ਰਿਹਾ ਹੈ।
Last Updated : Feb 3, 2023, 8:33 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.