ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ - Punjabi News
🎬 Watch Now: Feature Video
ਆਪਣੇ ਗਾਣਿਆਂ ਦੇ ਅਲੱਗ ਅੰਦਾਜ਼ ਨਾਲ ਜਾਣੇ ਜਾਂਦੇ ਪੰਜਾਬੀ ਗਾਇਕ ਜੈਜ਼ੀ ਬੀ ਨਵੇਂ ਸਾਲ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਗੁਰੂ ਚਰਨਾਂ (Jazzy B in Golden Temple) ਵਿੱਚ ਅਰਦਾਸ ਕੀਤੀ ਗਈ ਕਿ ਪੰਜਾਬ ਨਵੇਂ ਸਾਲ ਦੇ ਮੌਕੇ ਉੱਨਤੀ ਅਤੇ ਤਰੱਕੀ ਦੀਆਂ ਲੀਹਾਂ ਉੱਤੇ ਚੱਲੇ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈਜ਼ੀ ਬੀ ਨੇ ਕਿਹਾ ਕਿ ਜਦੋਂ ਵੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਦੇ ਹਨ, ਤਾਂ ਉਨ੍ਹਾਂ ਵੱਲੋਂ ਹਮੇਸ਼ਾਂ ਇਹ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਕਿਸੇ ਵੀ ਵਿਅਕਤੀ ਨੂੰ (Jazzy B in Amritsar) ਖੇਚਲ ਨਾ ਦਿੱਤੀ ਜਾਵੇ ਅਤੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਉਹ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ ਅਤੇ ਜਦੋਂ ਉਹ ਨਤਮਸਤਕ ਹੋਣ ਲਈ ਇੱਥੇ ਪਹੁੰਚਦੇ ਹਨ, ਤਾਂ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ।
Last Updated : Feb 3, 2023, 8:36 PM IST