ਸੁਖਬੀਰ ਬਾਦਲ ਦਾ ਬਿਆਨ, ਕਿਹਾ ਇਹ ਆਮ ਆਦਮੀ ਪਾਰਟੀ ਨਹੀਂ ਠੱਗਾਂ ਦੀ ਪਾਰਟੀ - sukhbir badal latest news
🎬 Watch Now: Feature Video
ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਦੌੜ ਤੋਂ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਦੇ ਘਰ ਉਹਨਾਂ ਦੀ ਮਾਤਾ ਦੇ ਦੇਹਾਂਤ ਹੋ ਜਾਣ 'ਤੇ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਸਿਆਸੀ ਨਿਸ਼ਾਨਾ ਵੀ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਜਿੰਨਾ ਪੈਸਾ ਖਰਚ ਰਹੀ ਹੈ, ਉਹ ਸਭ ਅਰਵਿੰਦ ਕੇਜਰੀਵਾਲ ਲਈ ਖਰਚਿਆ ਜਾ ਰਿਹਾ ਹੈ। ਸਰਕਾਰ ਵਲੋਂ ਜੋ ਇੱਕ ਜਹਾਜ਼ ਕਿਰਾਏ 'ਤੇ ਲਿਆ ਜਾ ਰਿਹਾ ਹੈ, ਉਹ ਵੀ ਅਰਵਿੰਦ ਕੇਜਰੀਵਾਲ ਲਈ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਜਹਾਜ਼ ਇੰਨਾ ਵੱਡਾ ਹੋਵੇਗਾ ਕਿ ਇਸ 'ਤੇ ਚਾਹੇ ਕੈਨੇਡਾ, ਅਮਰੀਕਾ ਤੱਕ ਦਾ ਸਫ਼ਰ ਕੀਤਾ ਸਕਦਾ ਹੈ। ਪੰਜਾਬ ਦੇ ਲੋਕਾਂ ਦੇ ਪੈਸਿਆਂ ਨਾਲ ਆਪਣੇ ਸ਼ੌਂਕ ਪੂਰੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਠੱਗਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ।
Last Updated : Feb 3, 2023, 8:29 PM IST