ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਫਿਰ ਤੋਂ ਮੋਰਚਾ ਖੋਲ੍ਹਣ ਦਾ ਐਲਾਨ
ਬਠਿੰਡਾ ਦੇ ਹਾਜੀ ਰਤਨ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਤਰਫੋਂ ਕੀਤੀ ਗਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ 16 ਤਾਰੀਖ ਨੂੰ ਮਾਨਸਾ ਵਿਖੇ ਪੰਜਾਬ ਸਰਕਾਰ ਦੇ ਵਿਰੁੱਧ ਵਿਸ਼ਾਲ ਧਰਨਾ ਲਗਾਉਣਾ ਹੈ। ਪੰਜਾਬ ਸਰਕਾਰ ਤੋਂ ਮੰਗ ਹੈ ਕਿ ਜਿਹੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸੀ, ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇ। ਜਿਸ ਵਿੱਚ ਕਿਸਾਨਾਂ ਨੂੰ ਗੁਲਾਬੀ ਸੁੰਡੀ ਕਾਰਨ ਹੋਈ ਨਰਮੇ ਦੀ ਫਸਲ ਬਰਬਾਦ ਦਾ ਮੁਆਵਜ਼ਾ ਦੇਣਾ, ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਉਨ੍ਹਾਂ ਦਾ ਮੁਆਵਜ਼ਾ, ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਹੈ, ਉਨ੍ਹਾਂ ਦੀ ਜ਼ਮੀਨ ਰੈੱਡ ਲਾਈਨ ਦਾਇਰੇ ਵਿੱਚੋਂ ਰੱਦ ਕਰਵਾਉਣਾ, ਪਿਛਲੇ ਦਿਨੀਂ ਪਸ਼ੂਆਂ ਨੂੰ ਪਈ ਬੀਮਾਰੀ ਕਾਰਨ ਪਸ਼ੂਆਂ ਦੀ ਹੋਈ ਮੌਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣਾ ਇਹ ਸਾਰੀਆਂ ਮੰਗਾਂ ਸ਼ਾਮਲ ਹਨ।
Last Updated : Feb 3, 2023, 8:32 PM IST