ਸਿੱਧੂ ਦੇ ਹੱਕ 'ਚ ਨਿੱਤਰੇ ਬਿੱਟੂ , 'ਮਜੀਠੀਆ ਦਾ ਸਿਆਸੀ ਅੰਤ ਕਰੇਗਾ ਸਿੱਧੂ' - Ravneet Bittu in Amritsar East Assembly constituency
🎬 Watch Now: Feature Video

ਅੰਮ੍ਰਿਤਸਰ: ਪੰਜਾਬ ਚੋਣਾਂ ਦੌਰਾਨ ਅੰਮ੍ਰਿਤਸਰ ਪੂਰਬੀ ਹਲਕਾ ਸਭ ਤੋਂ ਵੱਧ ਹੌਟ ਸੀਟ ਬਣੀ ਹੋਈ ਹੈ। ਹੁਣ ਨਵਜੋਤ ਸਿੱਧੂ ਦੇ ਵਿਰੋਧੀ ਰਹੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਸਿੱਧੂ ਦੇ ਹੱਕ ’ਚ ਨਿੱਤਰੇ ਹਨ। ਉਨ੍ਹਾਂ ਵੱਲੋਂ ਨਵਜੋਤ ਸਿੱਧੂ ਦੇ ਹੱਕ ’ਚ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਦੀਆਂ ਤਾਰੀਫਾਂ ਦੇ ਜੰਮਕੇ ਪੁੱਲ ਬੰਨ੍ਹੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਨਵਜੋਤ ਸਿੱਧੂ ਨੂੰ ਇਮਾਨਦਾਰ ਲੀਡਰ ਵਜੋਂ ਜਾਣਿਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਨਾ ਕਿਸੇ ਅੱਗੇ ਝੁਕਿਆ ਹੈ ਅਤੇ ਨਾ ਹੀ ਹੁਣ ਝੁਕੇਗਾ। ਇਸ ਦੌਰਾਨ ਬਿੱਟੂ ਵੱਲੋਂ ਬਿਕਰਮ ਮਜੀਠੀਆ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਮਜੀਠੀਆ ’ਤੇ ਵਰ੍ਹਦਿਆਂ ਕਿਹਾ ਕਿ ਸਿੱਧੂ ਦੇ ਹੱਥੋਂ ਹੀ ਮਜੀਠੀਆ ਦਾ ਸਿਆਸੀ ਅੰਤ ਹੋਵੇਗਾ। ਬਿੱਟੂ ਨੇ ਦਾਅਵਾ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਸੀਟ ਨਵਜੋਤ ਸਿੱਧੂ ਦੀ ਹੈ।
Last Updated : Feb 3, 2023, 8:11 PM IST