ਚੋਰੀ ਦੇ 15 ਵਾਹਨਾਂ ਸਮੇਤ 2 ਕਾਬੂ - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ
🎬 Watch Now: Feature Video
ਤਰਨਤਾਰਨ: ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦੇ ਰਹੇ 2 ਵਿਅਕਤੀਆਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ (Police of Goindwal Sahib Police Station) ਵੱਲੋ ਕਾਬੂ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੋਟਰਸਾਈਕਲ ਚੋਰੀ ਕਰਕੇ ਅੰਮ੍ਰਿਤਸਰ ਵਿੱਚ ਸਸਤੇ ਮੁੱਲ ਵਿੱਚ ਵੇਚ ਦੇ ਸਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਗੱਲ ਕਿਹ ਰਹੀ ਹੈ।
Last Updated : Feb 3, 2023, 8:20 PM IST