ਦੋ ਦਿਨੀਂ ਹੜਤਾਲ ’ਤੇ ਬੈਂਕ ਮੁਲਾਜ਼ਮ, ਇਹ ਹਨ ਮੰਗਾਂ - ਪੀਐਨਬੀ ਬੈਂਕ ਅੱਗੇ ਰੋਸ ਮੁਜਾਹਰਾ
🎬 Watch Now: Feature Video
ਬਠਿੰਡਾ: ਦੇਸ਼ ਭਰ ’ਚ ਆਲ ਇੰਡੀਆ ਬੈਂਕ ਇੰਮਲਾਈਜ ਐਸੋਸੀਏਸ਼ਨ ਦੇ ਸੱਦੇ ’ਤੇ ਦੋ ਦਿਨਾਂ 28 ਅਤੇ 29 ਮਾਰਚ ਦੀ ਹੜਤਾਲ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਬਠਿੰਡਾ ਵਿਖੇ ਵੀ ਸਮੂਹ ਬੈਂਕ ਮੁਲਾਜ਼ਮਾਂ ਨੇ ਪੀਐਨਬੀ ਬੈਂਕ ਅੱਗੇ ਰੋਸ ਮੁਜਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਬੈਂਕਾਂ ਦੇ ਨਿੱਜੀਕਰਨ ਰੋਕਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ , ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈਕੇ ਇਹ ਸੰਕੇਤਕ ਹੜਤਾਲ ਕੀਤੀ ਜਾ ਰਹੀ ਹੈ ਜੇਕਰ ਸਰਕਾਰ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਦੱਸ ਦਈਏ ਕਿ ਇਸ ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਲਈ ਮੁਆਫੀ ਮੰਗੀ।
Last Updated : Feb 3, 2023, 8:21 PM IST