thumbnail

By

Published : Mar 4, 2022, 9:19 AM IST

Updated : Feb 3, 2023, 8:18 PM IST

ETV Bharat / Videos

ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ 2 ਦੀ ਮੌਤ, 5 ਜ਼ਖਮੀ

ਪਠਾਨਕੋਟ: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਬੱਲ ਰੱਤ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਟਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਟਰੈਕਟਰ ਟਰਾਲੀ 'ਚ ਸਵਾਰ ਕੁੱਲ 7 ਵਿਅਕਤੀਆਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 5 ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰਨ ਉਪਰੰਤ ਟਰੈਕਟਰ ਟਰਾਲੀ ਨੂੰ ਟੱਕਰ ਮਾਰਨ ਵਾਲੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.