ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ ਲੱਖਾਂ ਦੀ ਲੁੱਟ - Thieves flee with over Rs 5 lakh cash
🎬 Watch Now: Feature Video
ਅੰਮ੍ਰਿਤਸਰ: ਪੰਜਾਬ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਅੰਮ੍ਰਿਤਸਰ ਦੇ ਮਜੀਠਾ ਰੋਡ (Majitha Road, Amritsar) ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਹਥਿਆਰ ਬੰਦ ਲੋਕਾਂ ਨੇ ਪਿਸਤੌਲ ਦੀ ਨੋਕ ‘ਤੇ ਪੰਜਾਬ ਐਂਡ ਸਿੰਧ ਬੈਂਕ (Punjab and Sind Bank) ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਇਸ ਵਾਰਦਾਤ ਵਿੱਚ ਲੁਟੇਰੇ ਬੈਂਕ ਦੇ ਅੰਦਰ ਤੋਂ 5 ਲੱਖ 8 ਹਜ਼ਾਰ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ (police) ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Last Updated : Feb 3, 2023, 8:11 PM IST