ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਮੁੱਦੇ 'ਤੇ ਕੀਤਾ ਪ੍ਰਦਰਸ਼ਨ - ਆਮ ਆਦਮੀ ਪਾਰਟੀ
🎬 Watch Now: Feature Video
ਰੂਪਨਗਰ: ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਰੂਪਨਗਰ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਇਕਾਈ ਦੇ ਨੁਮਾਇੰਦੇ ਰਣਜੀਤ ਸਿੰਘ ਬਾਗ ਵਿੱਚ ਇਕੱਠੇ ਹੋਏ ਜਿਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਕੋਸਿਆ ਗਿਆ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਉੱਤੇ ਇਲਜ਼ਾਮ ਲਗਾਏ ਕਿ ਉਹ ਪੰਜਾਬ ਦੇ ਹੱਕਾਂ ਨੂੰ ਖੋਹ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਤੇ ਇਸ ਵਕਤ ਪੰਜਾਬ ਦੇ ਵਿੱਚ ਰਾਜਨੀਤਕ ਮਾਹੌਲ ਬਹੁਤ ਗਰਮਾਇਆ ਹੋਇਆ ਹੈ, ਜਿਸਨੂੰ ਲੈ ਕੇ ਆਮ ਆਦਮੀ ਪਾਰਟੀ ਵੱਲ ਪ੍ਰਦਰਸ਼ਨ ਕੀਤਾ ਗਿਆ।
Last Updated : Feb 3, 2023, 8:18 PM IST