ਬੀਬੀਐਮਬੀ ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਨੂੰ ਲੈ ਕੇ ਆਪ ’ਚ ਰੋਸ, ਡੀਸੀ ਨੂੰ ਦਿੱਤਾ ਮੰਗ ਪੱਤਰ - ਭਾਖੜਾ ਬਿਆਸ ਮੈਨੇਜਮੈਂਟ ਬੋਰਡ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਚ ਆਮ ਆਦਮੀ ਪਾਰਟੀ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ’ਚ ਡਿਪਟੀ ਕਮਿਸ਼ਨਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ ਵਿੱਚ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਘੀ ਢਾਂਚੇ ’ਤੇ ਵਾਰ-ਵਾਰ ਹਮਲੇ ਕੀਤੇ ਜਾ ਰਹੇ ਹਨ ਤੇ ਹੁਣ ਪੰਜਾਬ ਵਿਚੋਂ ਬੀਬੀਐਮਬੀ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ 60-40 ਵਾਲੀ ਰੇਸ਼ੋ ਨੂੰ ਖ਼ਤਮ ਕਰਕੇ ਹੋਰ ਵੱਡਾ ਧੱਕਾ ਕੀਤਾ ਹੈ ਜਦਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਮੈਮੋਰੰਡਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਅਗਲੀ ਰਣਨੀਤੀ ਬਣਾਈ ਜਾਵੇਗੀ।
Last Updated : Feb 3, 2023, 8:18 PM IST