ਭਦੌੜ ਦੀ ਟਰੱਕ ਯੂਨੀਅਨ ’ਤੇ ਆਮ ਆਦਮੀ ਪਾਰਟੀ ਕਾਬਜ਼ - president of truck union bhadaur
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14853770-208-14853770-1648399105987.jpg)
ਬਰਨਾਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਮਿਲਣ ਤੋਂ ਬਾਅਦ ਪਾਰਟੀ ਵਰਕਰਾਂ ਵੱਲੋਂ ਵੱਖ ਵੱਖ ਅਹੁਦਿਆਂ ’ਤੇ ਆਪਣੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਆਏ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੂੰ ਆਮ ਆਦਮੀ ਪਾਰਟੀ ਨੇ ਭਰੋਸਾ ਜਤਾਉਂਦਿਆਂ ਦੁਬਾਰਾ ਟਰੱਕ ਯੂਨੀਅਨ ਭਦੌੜ ਦਾ ਪ੍ਰਧਾਨ ਬਣਾ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਫਿਲਹਾਲ ਟਰੱਕ ਯੂਨੀਅਨ ਵਿੱਚ ਜਗਦੀਪ ਜੱਗੀ ਨੂੰ ਅਤੇ ਕਾਲਾ ਸਿੰਘ ਨੂੰ ਪ੍ਰਧਾਨ ਬਣਾਉਣ ਤੇ ਕਿਸੇ ਵੀ ਅਪਰੇਟਰ ਵੱਲੋਂ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਅਪਰੇਟਰਾਂ ਨੇ ਜਗਦੀਪ ਜੱਗੀ ਅਤੇ ਕਾਲਾ ਸਿੰਘ ਦੇ ਹੱਕ ਵਿੱਚ ਬਹੁਮਤ ਦੇ ਕੇ ਉਨ੍ਹਾਂ ਨੂੰ ਪ੍ਰਧਾਨ ਬਣਾਇਆ। ਦੱਸ ਦੇਈਏ ਕਿ ਕਾਂਗਰਸ ਸਰਕਾਰ ਬਣਨ ਵੇਲੇ ਜਗਦੀਪ ਸਿੰਘ ਜੱਗੀ ਨੂੰ ਕਾਫ਼ੀ ਵਿਰੋਧ ਹੋਣ ਤੋਂ ਬਾਅਦ ਟਰੱਕ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਸੀ ਪਰ ਬਾਅਦ ਵਿੱਚ ਜਗਦੀਪ ਸਿੰਘ ਜੱਗੀ ਨੂੰ ਹਟਾ ਕੇ ਭੋਲਾ ਸਿੰਘ ਵਿਰਕ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਲਗਾ ਦਿੱਤਾ ਸੀ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਗਦੀਪ ਸਿੰਘ ਜੱਗੀ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਆ ਗਏ ਸਨ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਟਰੱਕ ਯੂਨੀਅਨ ਭਦੌੜ ਦਾ ਪ੍ਰਧਾਨ ਲਗਾਇਆ ਗਿਆ ਹੈ।
Last Updated : Feb 3, 2023, 8:21 PM IST