ਆਪ ਵਿਧਾਇਕ ਤੋਂ ਸੁਣੋ ਕਿਵੇਂ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ? - AAP MLA Balbir Singh from Patiala Rural assured the people to keep their promises
🎬 Watch Now: Feature Video
ਪਟਿਆਲਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022 ) ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ। ਇਸ ਜਿੱਤ ਤੋਂ ਬਾਅਦ ਆਪ ਵਿਧਾਇਕ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਲੋਕਾਂ ਨੂੰ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਪਟਿਆਲਾ ਦਿਹਾਤੀ ਤੋਂ ਜਿੱਤੇ ਆਪ ਵਿਧਾਇਕ ਡਾਕਟਰ ਬਲਬੀਰ ਨੂੰ ਲੋਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਵਚਨਬੱਧ ਹਨ। ਵਿਧਾਇਕ ਬਲਬੀਰ ਨੇ ਕਿਹਾ ਕਿ ਥੋੜ੍ਹੇ ਦਿਨ੍ਹਾਂ ਵਿੱਚ ਉਨ੍ਹਾਂ ਵਲੋਂ ਆਪਣਾ ਦਫਤਰ ਲੋਕਾਂ ਦੀ ਸੇਵਾ ਲਈ ਚਾਲੂ ਕਰ ਦਿੱਤਾ ਜਾਵੇਗਾ ਅਤੇ ਉੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
Last Updated : Feb 3, 2023, 8:20 PM IST