ਤੇਜ਼ ਰਫ਼ਤਾਰ ਆਟੋ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ - ਅੰਮ੍ਰਿਤਸਰ ਦੇ ਭੰਡਾਰੀ ਪੁਲ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਤੇਜ਼ ਰਫਤਾਰ ਆਟੋ ਦਾ ਸੰਤੁਲਨ ਵਿਗੜਨ ਕਾਰਨ ਇਕ ਬਹੁਤ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਆਟੋ ਚਾਲਕ ਦੀ ਮੌਤ ਹੋ ਗਈ ਅਤੇ ਆਟੋ 'ਚ ਬੈਠੇ 2 ਸਵਾਰੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਟੋ ਚਾਲਕ ਬਹੁਤ ਤੇਜ਼ ਰਫਤਾਰ ਨਾਲ ਆਟੋ ਚਲਾ ਰਿਹਾ ਸੀ, ਜਿਸ ਕਾਰਨ ਆਟੋ ਦਾ ਸੰਤੁਲਨ ਵਿਗੜ ਗਿਆ ਅਤੇ ਆਟੋ ਲੋਹੇ ਦੀ ਗਰਿੱਲ ਨਾਲ ਜਾ ਟਕਰਾਇਆ, ਜਿਸ ਕਾਰਨ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ।
Last Updated : Feb 3, 2023, 8:21 PM IST