ਵੋਟਾਂ ਦੀ ਗਿਣਤੀ ਨੂੰ ਲੈਕੇ ਫਰੀਦਕੋਟ ਚ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਪ੍ਰਬੰਧ ਮੁਕੰਮਲ - Administration made complete arrangements
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14687862-348-14687862-1646878872096.jpg)
ਫਰੀਦਕੋਟ: ਪੰਜਾਬ ਵਿਧਾਨਸਭਾ ਦੇ ਚੋਣ ਨਤੀਜਿਆਂ ਦਾ ਅੱਜ ਐਲਾਨ ਹੋਵੇਗਾ। ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਚੌਕਸ ਵਿਖਾਈ ਦੇ ਰਿਹਾ ਹੈ। ਫਰੀਦਕੋਟ ਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣੁਸੁਖਾਵੀਂ ਘਟਨਾ ਤੋਂ ਬਚਿਆ ਜ ਸਕੇ। ਫ਼ਰੀਦਕੋਟ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਹਨ। ਥੋੜ੍ਹੀ ਦੇਰ ਵਿੱਚ ਵੋਚਟਾਂ ਦੀ ਗਿਣਤੀ ਸ਼ੁਰੂ ਹੋਣ ਜਾ ਰਹੀ ਹੈ। ਵਿਧਾਨ ਸਭਾ ਹਲਕਾ ਫ਼ਰੀਦਕੋਟ ਲਈ ਵੋਟਾਂ ਦੀ ਗਿਣਤੀ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਹੋਣ ਜਾ ਰਹੀ ਹੈ ਜਦੋਂ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਡਾ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਜਿਮਨੇਜ਼ੀਅਮ ਹਾਲ ਵਿੱਚ ਅਤੇ ਜੈਤੋ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਹੋਵੇਗੀ । ਤਿੰਨਾਂ ਗਿਣਤੀ ਕੇਂਦਰਾਂ ਵਿੱਚ ਮੀਡੀਆ ਦੀ ਜਾਣਕਾਰੀ ਲਈ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ।
Last Updated : Feb 3, 2023, 8:19 PM IST