ਜ਼ਿਲ੍ਹਾ ਪੱਧਰੀ ਕਿਸਾਨ ਮੇਲਾ: ਗੁਲਾਬੀ ਸੁੰਡੀ ਸਬੰਧੀ ਕਿਸਾਨਾਂ ਨੂੰ ਦਿੱਤੀ ਜਾਣਕਾਰੀ
🎬 Watch Now: Feature Video
ਬਠਿੰਡਾ: ਬਠਿੰਡਾ ਦੇ ਡੱਬਵਾਲੀ ਰੋਡ ਵਿਖੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਪਾਖਰ ਸਿੰਘ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਪਿਛਲੇ ਸਾਲ ਸਾਉਣੀ 2021 ਦੌਰਾਨ 76000 ਹੈਕਟੇਅਰ ਰਕਬੇ ਵਿੱਚ ਨਰਮੇ ਦੇ ਮੁਕਾਬਲੇ ਇਸ ਸਾਲ ਨਰਮੇ ਹੇਠ 80000 ਹੈਕ. ਰਕਬੇ 'ਤੇ ਝੋਨੇ ਹੇਠ 182000 ਹੈਕਟੇਅਰ ਦੇ ਮੁਕਾਬਲੇ ਇਸ ਸਾਲ 178000 ਹੈਕ. ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਖਪਤ ਨੂੰ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਅਪੀਲ ਕੀਤੀ। ਇਸ ਮੌਕੇ ਡਾ. ਪਾਖ਼ਰ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਖੇਤਾਂ ਅਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਸਾਉਣੀ ਦੀਆਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਅਤੇ ਖਾਦਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਬੀਜ ਅਤੇ ਖਾਦ ਦੇ ਪ੍ਰਬੰਧ ਕੀਤੇ ਗਏ ਹਨ। ਡਾ. ਪਾਖ਼ਰ ਨੇ ਦੱਸਿਆ ਕਿ ਅਣ-ਅਧਿਕਾਰਤ ਤੌਰ 'ਤੇ ਬੀਜ ਨਾ ਖਰੀਦਿਆ ਜਾਵੇ ਸਿਰਫ ਮੰਨਜ਼ੂਰਸ਼ੁਦਾ ਅਦਾਰਿਆਂ ਵੱਲੋਂ ਪੱਕਾ ਬਿੱਲ ਲੈਣ ਉਪਰੰਤ ਹੀ ਪ੍ਰਮਾਣਿਤ ਬੀਜ ਖਰੀਦਿਆ ਜਾਵੇ।
Last Updated : Feb 3, 2023, 8:22 PM IST