ਖੇਤ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲਗਾਇਆ ਧਰਨਾ - ਖੇਤ ਮਜ਼ਦੂਰ ਯੂਨੀਅਨ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਮਜ਼ਦੂਰ ਮਰਦ ਔਰਤਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਦੇ ਬਾਹਰ ਮਜ਼ਦੂਰ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇਹਲਾਲ ਨੇ ਕਿਹਾ ਕਿ ਚੰਨੀ ਸਰਕਾਰ ਸਮੇਂ ਮਨਵਾਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਕਿ ਮਜ਼ਦੂਰ ਜਥੇਬੰਦੀਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਘਰ ਤਬਾਹ ਹੋਏ ਨਰਮਾ ਚੁਗਾਈ ਦਾ ਮੁਆਵਜ਼ਾ ਦੇਣ, ਬੇਘਰਿਆਂ ਨੂੰ ਪਲਾਟ ਦੇਣ ਮਕਾਨ ਬਣਾਉਣ ਲਈ ਗਰਾਂਟਾਂ ਦੇਣ ਆਦਿ ਮੰਗਾਂ ਮਨਵਾਈਆਂ ਗਈਆਂ ਸਨ ਪਰ ਅਜੇ ਤੱਕ ਉਕਤ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਬੰਦ ਪਿਆ ਹੈ, ਜਿਸ ਨੂੰ ਜਲਦ ਬਹਾਲ ਕੀਤਾ ਜਾਵੇ।
Last Updated : Feb 3, 2023, 8:18 PM IST