ਸਟੇਜ ਤੋਂ ਆਪ ਖਿਲਾਫ਼ ਗਰਜਿਆ ਅਕਾਲੀ ਬਸਪਾ ਉਮੀਦਵਾਰ

By

Published : Feb 18, 2022, 4:06 PM IST

Updated : Feb 3, 2023, 8:17 PM IST

thumbnail
ਮਾਨਸਾ: ਆਮ ਆਦਮੀ ਪਾਰਟੀ ਦੇ ਖਾਣ ਦੇ ਦੰਦ ਹੋਰ ਅਤੇ ਦਿਖਾਉਣ ਦੇ ਹੋਰ ਹਨ ਕਿਉਂਕਿ ਦਿੱਲੀ ਦੇ ਵਿੱਚ ਅੱਜ ਵੀ ਗ਼ਰੀਬ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਪੰਜਾਬ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਗੱਲ ਕਰ ਰਿਹਾ ਹੈ ਜਦੋਂਕਿ ਇਹ ਹਕੀਕਤ ਤੋਂ ਕੋਹਾਂ ਦੂਰ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿਖੇ ਚੋਣ ਜਨ ਸਭਾ ਨੂੰ ਸੰਬੋਧਨ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਮਾਨਸਾ ਸ਼ਹਿਰ ਦੇ ਵਿੱਚ ਕੀਤਾ। ਪ੍ਰੇਮ ਕੁਮਾਰ ਨੇ ਕਿਹਾ ਕਿ ਪੰਜ ਸਾਲ ਬਾਅਦ ਕਾਂਗਰਸ ਪਾਰਟੀ ਦਾ ਸਿਰਫ਼ ਚਿਹਰਾ ਹੀ ਬਦਲਿਆ ਹੈ ਕਿਉਂਕਿ ਪੰਜ ਸਾਲ ਪਹਿਲਾਂ ਮੁੱਖ ਮੰਤਰੀ ਵੱਲੋਂ ਕੁਝ ਨਹੀਂ ਕੀਤਾ ਗਿਆ ਅਤੇ ਤਿੰਨ ਮਹੀਨੇ ਪਹਿਲਾਂ ਚਿਹਰਾ ਬਦਲ ਦਿੱਤਾ ਗਿਆ ਜਿਸ ਨੇ ਸਿਰਫ਼ ਐਲਾਨ ਕੀਤੇ ਅਤੇ ਹਕੀਕਤ ਵਿੱਚ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਸ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਈਡੀ ਵੱਲੋਂ ਜ਼ਬਤ ਕੀਤੇ ਗਏ ਜੋ ਕਿ ਪੰਜਾਬੀਆਂ ਦੇ ਹੱਕਾਂ ’ਤੇ ਡਾਕੇ ਮਾਰ ਕੇ ਇਹ ਪੈਸਾ ਇਕੱਠਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਪੰਜਾਬ ਵਿੱਚ ਸਰਕਾਰ ਲਿਆਉਣ ਦੀ ਤਾਂ ਕਿ ਪੰਜਾਬ ਨੂੰ ਹਰ ਸਮੱਸਿਆ ਤੋਂ ਮੁਕਤ ਕੀਤਾ ਜਾ ਸਕੇ।
Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.