ਵੋਟਾਂ ਤੋਂ ਪਹਿਲਾਂ ਮਨਪ੍ਰੀਤ ਬਾਦਲ ’ਤੇ ਲੱਗੇ ਵੱਡੇ ਇਲਜ਼ਾਮ - ਭਲਕੇ ਵੋਟਾਂ ਪੈਣ ਜਾ ਰਹੀਆਂ
🎬 Watch Now: Feature Video
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਭਲਕੇ ਵੋਟਾਂ ਪੈਣ ਜਾ ਰਹੀਆਂ ਹਨ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਗੁੰਡਾਗਰਦੀ ਦੇ ਇਲਜ਼ਾਮ ਲਗਾਏ ਗਏ ਹਨ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਬਠਿੰਡਾ ਵਿੱਚ ਚੋਣ ਪ੍ਰਚਾਰ ਦੀ ਆੜ ਵਿੱਚ ਬਾਹਰੋਂ ਵਿਅਕਤੀਆਂ ਤੋਂ ਬੁਲਾ ਕੇ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਅਕਾਲੀ ਵਰਕਰਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਵੇਂ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਪਰ ਜੇਕਰ ਇਹੀ ਹਾਲਾਤ ਰਹੇ ਤਾਂ ਆਉਂਦੇ ਦਿਨਾਂ ਵਿੱਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ।
Last Updated : Feb 3, 2023, 8:17 PM IST