ਰਾਜਾ ਵੜਿੰਗ ਦੇ ਇਲਜ਼ਾਮਾਂ ’ਤੇ ਅਕਾਲੀ ਆਗੂ ਦਾ ਵੱਡਾ ਬਿਆਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ
🎬 Watch Now: Feature Video
ਗਿੱਦੜਬਾਹਾ: ਵਿਧਾਨਸਭਾ ਚੋਣਾਂ 2022 ਨੂੰ ਲੈਕੇ ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਗਿੱਦੜਬਾਹਾ ਹਲਕੇ ਵਿੱਚ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਫਸਵਾਂ ਮੁਕਾਬਲਾ ਹੈ। ਦੋਵਾਂ ਹੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਇੱਕ ਦੂਜੇ ਉੱਪਰ ਇਲਜ਼ਾਮਬਾਜੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਬੇਟੇ ਪ੍ਰਭਜੋਤ ਸਿੰਘ ਵੱਲੋਂ ਰਾਜਾ ਵੜਿੰਗ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵੜਿੰਗ ਵੱਲੋਂ ਹਾਰਨ ਦੇ ਡਰ ਤੋਂ ਕਈ ਤਰ੍ਹਾਂ ਦੀਆਂ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਵੀ ਉਨ੍ਹਾਂ ਦੀ ਜਿੱਤ ਪੱਕੀ ਹੈ।
Last Updated : Feb 3, 2023, 8:17 PM IST