ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਅਕਾਲੀ ਆਗੂਆਂ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ, ਕਿਹਾ... - ਡਰੱਗ ਮਾਮਲੇ
🎬 Watch Now: Feature Video
ਪਟਿਆਲਾ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ਚ ਰੱਖਿਆ ਗਿਆ ਹੈ। ਬੀਤੇ ਦਿਨ ਉਨ੍ਹਾਂ ਨੂੰ ਪਟਿਆਲਾ ਜੇਲ੍ਹ ’ਚ ਸ਼ਿਫਟ ਕੀਤਾ ਗਿਆ ਸੀ। ਜਿਨ੍ਹਾਂ ਨੂੰ ਮਿਲਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਅਤ ਸੁਰਜੀਤ ਸਿੰਘ ਰੱਖੜਾ ਮਿਲਣ ਲਈ ਪਹੁੰਚੇ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਅਤੇ ਗੁਲਜ਼ਾਰ ਸਿੰਘ ਵੱਲੋਂ ਕਾਂਗਰਸ ਨੂੰ ਘੇਰਦੇ ਹੋਏ ਕਿਹਾ ਕਿ ਇਹ ਬਦਲਾਖੋਰੀ ਦੀ ਰਾਜਨੀਤੀ ਹੋ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। ਮਾਨਯੋਗ ਅਦਾਲਤ ’ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਅਤੇ ਸੱਚਾਈ ਦੀ ਜਿੱਤ ਹੋਵੇਗੀ।
Last Updated : Feb 3, 2023, 8:17 PM IST