ਪੰਜਾਬ ਵਿਧਾਨ ਸਭਾ ਚੋਣਾਂ 2022: ਪਾਰਟੀਆਂ 'ਚ ਜੋੜ ਤੋੜ ਦੀ ਨੀਤੀ ਅਜੇ ਵੀ ਜਾਰੀ - joined the Congress
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ਵਿੱਚ ਅਮਨ ਕੁਮਾਰ ਭਨੋਟ ਅੰਮ੍ਰਿਤਸਰ ਦੇ ਗੁਮਟਾਲਾ ਕਲੋਨੀ ਤੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਡਾਕਟਰ ਰਾਜ ਕੁਮਾਰ ਵੇਰਕਾ ਨੇ ਅਮਨ ਕੁਮਾਰ ਭਨੋਟ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ। ਇਸ ਮੌਕੇ ਅਮਨ ਕੁਮਾਰ ਭਨੋਟ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਵਿੱਚ ਸਰਕਲ ਪ੍ਰਧਾਨ ਦੇ ਤੌਰ 'ਤੇ ਸੇਵਾ ਨਿਭਾ ਰਹੇ ਸੀ, ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Last Updated : Feb 3, 2023, 8:16 PM IST