ਅਮਨਦੀਪ ਸਿੰਘ ਘੁੰਮਣ ਆਜ਼ਾਦ ਉਮੀਦਵਾਰ ਵਜੋਂ ਡਟੇ ਚੋਣ ਮੈਦਾਨ ’ਚ - ਅਮਨਦੀਪ ਸਿੰਘ ਘੁੰਮਣ ਆਜ਼ਾਦ ਉਮੀਦਵਾਰ
🎬 Watch Now: Feature Video
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਦੰਗਲ ਭਖਿਆ ਹੋਇਆ ਹੈ। ਜਿੱਥੇ ਪੰਜਾਬ ਦੀ ਸੱਤਾ ਹਾਸਿਲ ਕਰਨ ਦੇ ਲਈ ਸਿਆਸੀ ਪਾਰਟੀਆਂ ਆਪਣੀ ਜ਼ੋਰ ਅਜਮਾਇਸ਼ ਕਰ ਰਹੀਆਂ ਹਨ ਉੱਥੇ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਤਰਨਤਾਰਨ ਦੇ ਵਿਧਾਨਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਦੇ ਅਮਨਦੀਪ ਸਿੰਘ ਘੁੰਮਣ ਆਜ਼ਾਦ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉੱਤਰੇ ਹਨ। ਇਸ ਮੌਕੇ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਜ਼ਾਦ ਉਮੀਦਵਾਰ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਦੇ ਹੱਕਾਂ ਲਈ ਚੋਣ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਵਾਂਗੇ। ਅਮਨਦੀਪ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸ਼ਹਿਰ ਮੁਤਾਬਕ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੀਰੇ ਦਾ ਬਟਨ ਦਬਾ ਕੇ ਉਨ੍ਹਾਂ ਵੋਟਾਂ ਵਿੱਚ ਜਤਾਇਆ ਜਾਵੇ ਤਾਂ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰ ਸਕਣ।
Last Updated : Feb 3, 2023, 8:11 PM IST