ਆਂਗਨਵਾੜੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ - ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ
🎬 Watch Now: Feature Video
ਤਰਨਤਾਰਨ: ਸੂਬੇ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਤਰਨ ਤਾਰਨ ’ਚ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ (Anganwadi workers protest outside Tarn Taran DC office) ਗਈ। ਆਂਗਣਵਾੜੀ ਵਰਕਰਾਂ ਵੱਲੋਂ ਤਿੰਨ ਤੋਂ ਛੇ ਸਾਲ ਦੇ ਬੱਚੇ ਮੁੜ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ ਅਤੇ ਔਨ ਲਾਈਨ ਕੰਮ ਲਈ ਮੋਬਾਇਲ ਫੋਨ ਅਤੇ ਮੋਬਾਇਲ ਭੱਤਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਪ੍ਰਦਰਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਤੋਂ ਤਿੰਨ ਤੋਂ ਛੇ ਸਾਲ ਦੇ ਬੱਚੇ ਵਾਪਸ ਲੈ ਕੇ ਉਨ੍ਹਾਂ ਨਾਲ ਬਹੁਤ ਧੱਕਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਉਨ੍ਹਾਂ ਦੀਆਂ ਬਾਕੀ ਮੰਗਾਂ ਵੱਲ ਜਲਦ ਧਿਆਨ ਦੇਣ ਦੀ ਮੰਗ ਕੀਤੀ ਗਈ ਹੈ।
Last Updated : Feb 3, 2023, 8:21 PM IST