ਸਹੁੰ ਚੁੱਕਣ ਤੋਂ ਪਹਿਲਾਂ ਹੀ ਘਿਰੇ ਭਗਵੰਤ ਮਾਨ - swearing in program on 16 march
🎬 Watch Now: Feature Video
ਲੁਧਿਆਣਾ:ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਹੀ ਘਿਰ ਗਏ ਹਨ (Bhagwant Mann was besieged before the formation of the government) । ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਹੋਣਾ ਹੈ (swearing in program on 16 march) ਪਰ ਇਸ ਤੋਂ ਪਹਿਲਾਂ ਪਾਰਟੀ ਦੀ ਜਿੱਤ ਦੇ ਜਸ਼ਨ ਵਿੱਚ ਕੱਢਿਆ ਰੋੜ ਸ਼ੋਅ ਸੁਆਲਾਂ ਦੇ ਘੇਰੇ ਵਿੱਚ ਆ ਗਿਆ ਹੈ। ਪਾਰਟੀ ’ਤੇ ਵਰਕਰਾਂ ਨੂੰ ਰੋੜ ਸ਼ੋਅ ਵਿੱਚ ਲਿਜਾਉਣ ਲਈ ਸਰਕਾਰੀ ਬੱਸਾਂ ਦੀ ਦੁਰਵਰਤੋਂ ਦਾ ਵੱਡਾ ਦੋਸ਼ ਲੱਗਿਆ ਹੈ। ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਸ਼ੋਅ ਵਿੱਚ ਪਾਰਟੀ ਵਰਕਰਾਂ ਨੂੰ ਸਰਕਾਰੀ ਬੱਸਾਂ ਵਿੱਚ ਲਿਜਾਇਆ ਗਿਆ।(Anil Sarin on AAP Victory Road Show) ਉਨ੍ਹਾਂ ਪੁੱਛਿਆ ਹੈ ਕਿ ਕੀ ਇਹੋ ਆਮ ਆਦਮੀ ਪਾਰਟੀ ਦਾ ਪੰਜਾਬ ਮਾਡਲ ਹੈ (is this punjab model of aap)। ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਇਹੋ ਸੁਆਲ ਉਠਾ ਚੁੱਕੇ ਹਨ।
Last Updated : Feb 3, 2023, 8:19 PM IST