ਆਸ਼ਾ ਵਰਕਰਾਂ ਨੇ ਦਿੱਤਾ ਸਿਵਲ ਸਰਜਨ ਨੂੰ ਮੰਗ ਪੱਤਰ - Civil Surgeon Sri Fatehgarh Sahib
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ (Facilitator Union Punjab) ਵੱਲੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿੱਚ ਸਿਵਲ ਸਰਜਨ ਸ੍ਰੀ ਫ਼ਤਹਿਗੜ੍ਹ ਸਾਹਿਬ (Civil Surgeon Sri Fatehgarh Sahib) ਡਾ. ਹਰਵਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਦਾ ਨਵੰਬਰ, ਦਸੰਬਰ, ਜਨਵਰੀ ਦਾ ਇੰਸੈਂਟਿਵ ਅਤੇ ਰੁਕਿਆ ਮਾਣ ਭੱਤਾ ਤੁਰੰਤ ਜਾਰੀ ਕੀਤਾ ਜਾਵੇ। ਇਸ ਮੌਕੇ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਪਿਛਲੇ ਸਮੇਂ ਦਾ ਆਸ਼ਾ ਵਰਕਰਾਂ ਦਾ ਇਨਸੈਂਟਿਵ ਰੁਕਿਆ ਹੋਇਆ ਹੈ, ਉਸ ਦੇ ਸੰਬੰਧ ਦੇ ਵਿੱਚ ਪ੍ਰਿੰਸੀਪਲ ਸਕੱਤਰ ਅਤੇ ਡਾਇਰੈਕਟਰ ਐੱਨ.ਐੱਚ.ਐੱਮ. (NHM) ਪੰਜਾਬ ਦੇ ਨਾਮ ਇੱਕ ਮੰਗ ਪੱਤਰ ਸਿਵਲ ਸਰਜਨ ਨੂੰ ਦਿੱਤਾ ਗਿਆ ਹੈ, ਤਾਂ ਜੋ ਆਸ਼ਾ ਵਰਕਰਾਂ ਦਾ ਇਨਸੈਂਟਿਵ ਅਤੇ ਮਾਣ ਭੱਤੇ ਜਾਰੀ ਕੀਤੇ ਜਾ ਸਕਣ।
Last Updated : Feb 3, 2023, 8:17 PM IST